ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ’ਚ ਹੋਲੋਗ੍ਰਾਮ ਤੇ ਕਿਊ.ਆਰ. ਕੋਡ ਸ਼ਾਮਲ
ਗੁਰਦਾਸਪੁਰ, 4 ਨਵੰਬਰ ( ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਧੀ ਕੁਮੁਦ ਵੱਲੋਂ ਅੱਜ ਜ਼ਿਲ੍ਹੇ ਦੇ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ।
ਆਪਣੇ ਦਫ਼ਤਰ ਵਿੱਚ ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ਵੰਡਣ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀ ਨੂੰ ਹੋਰ ਪਾਰਦਰਸ਼ੀ ਅਤੇ ਤਰੁੱਟੀ ਰਹਿਤ ਬਣਾਉਣ ਦੇ ਮੰਤਵ ਨਾਲ ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ ਸ਼ੁਰੂ ਕਰਨ ਦੇ ਨਾਲ-ਨਾਲ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਰੀ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਹੀਨਾ ਅਗਸਤ ਦੌਰਾਨ ਰਜਿਸਟਰਡ ਹੋਏ 2822 ਵੋਟਰਾਂ ਦੇ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦੀ ਵੰਡ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ’ਤੇ ਕੁਝ ਵੋਟਰਾਂ ਨੂੰ ਇਹ ਸ਼ਨਾਖਤੀ ਕਾਰਡ ਤਕਸੀਮ ਕਰਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਵੋਟਰਾਂ ਨੂੰ ਇਹ ਸ਼ਨਾਖਤੀ ਕਾਰਡ ਸਪੀਡ ਪੋਸਟ ਰਾਹੀਂ ਭੇਜੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਪੱਧਰ ’ਤੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਵੀ ਵੋਟਰਾਂ ਨੂੰ ਵਿਸ਼ੇਸ਼ ਸਮਾਗਮਾਂ ਦੌਰਾਨ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਤਕਸੀਮ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ਵਿੱਚ ਹੋਲੋਗ੍ਰਾਮ ਅਤੇ ਕਿਊ ਆਰ ਕੋਡ ਨੂੰ ਸ਼ਾਮਲ ਕੀਤਾ ਗਿਆ ਹੈ।
ਹੋਰ ਪੜ੍ਹੋ :- ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ