ਫਿਰੋਜ਼ਪੁਰ 22 ਅਪ੍ਰੈਲ 2022
ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾਂਦੀ ਹੈ, ਕਿਉਂਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਜ਼ਮੀਨ ਵਿੱਚ ਮੌਜੂਦ ਸੂਖਮ ਜੀਵ ਅਤੇ ਜੈਵਿਕ ਮਾਦਾ ਆਦਿ ਨਸ਼ਟ ਹੋ ਜਾਂਦੇ ਹਨ।
ਹੋਰ ਪੜ੍ਹੋ :-ਸਿਹਤ ਮੇਲੇ ਨਾਲ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੁਕ- ਨਰਿੰਦਰ ਪਾਲ ਸਵਨਾ
ਉਹਨਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਲਈ ਜੰਤਰ ਅਤੇ ਮੂੰਗੀ ਦੀ ਬਿਜਾਈ ਕਰਨ ਦੀ ਅਪੀਲ ਕੀਤੀ। ਉਕਤ ਫਸਲ ਨੂੰ 40-55 ਦਿਨਾਂ ਬਾਅਦ ‘ ਖੇਤ ਵਿਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਮਾਦਾ ਆਦਿ ਵਿੱਚ ਸੁਧਾਰ ਆਉਂਦਾ ਹੈ ਅਤੇ ਨਾਲ ਹੀ ਨਾਈਟ੍ਰੋਜਨ ਖਾਦ ਦੀ 25 ਕਿੱਲੋਂ ਪ੍ਰਤੀ ਏਕੜ ਦੀ ਬੱਚਤ ਹੁੰਦੀ ਹੈ। ਇਹ ਜੰਤਰ ਦਾ ਬੀਜ ਸਬਸਿਡੀ ਤੇ ਕਿਸਾਨਾਂ ਲਈ ਸਮੂਹ ਬਲਾਕ ਖੇਤੀਬਾੜੀ ਅਫਸਰ ਜਿਲ੍ਹਾ ਫਿਰੋਜ਼ਪੁਰ ਦੇ ਦਫਤਰਾਂ ਵਿੱਚ ਉਪਲਬਧ ਹੈ।