ਸੀ-ਪਾਈਟ ਕੈਂਪ, ਕਾਲਝਰਾਣੀ ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

Sorry, this news is not available in your requested language. Please see here.

ਫਾਜ਼ਿਲਕਾ, 12 ਅਗਸਤ 2022

ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਨੌਜਵਾਨਾਂ ਲਈ ਮਹੀਨਾ ਨਵੰਬਰ 2022 ਨੂੰ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਨੇ ਦਿੱਤੀ।

ਹੋਰ ਪੜ੍ਹੋ :-ਡਾਇਰੈਕਟਰ ਐੱਸਸੀਈਆਰਟੀ ਪੰਜਾਬ ਨੇ ਅਧਿਆਪਕ ਸਿਖਲਾਈ ਕੈਂਪ ਦਾ ਕੀਤਾ ਦੌਰਾ

ਉਨ੍ਹਾਂ ਦੱਸਿਆ ਕਿ ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 17 ਤੇ 18 ਅਗਸਤ 2022 ਨੂੰ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ  ਜਿਲ੍ਹਾ ਬਠਿੰਡਾ ਵਿਖੇ ਦਸਤਾਵੇਜਾਂ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਮੌਕੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਕਰੋਨਾ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ,  ਤਾਜਾ ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਆਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਪੂਰਵ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਿਹਾਇਸ਼ ਅਤੇ ਖਾਣਾ ਵੀ ਮੁਫਤ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਕਰਾਉਣ ਵਾਲੇ ਚਾਹਵਾਨ ਯੁਵਕ ਲਈ ਰਜਿਸਟ੍ਰੇਸ਼ਨ ਵਾਸਤੇ ਆਉਣ ਤੋਂ ਪਹਿਲਾ ਆਰਮੀ ਦੀ ਵੈਬਸਾਈਟ www.joinindianarmy.nic.in ਤੇ ਆਨ-ਲਾਈਨ ਅਪਲਾਈ ਕਰਨਾ ਜਰੂਰੀ ਹੈ।

Spread the love