ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਹੁਕਮ ਜਾਰੀ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

Sorry, this news is not available in your requested language. Please see here.

ਅਸਲਾ ਧਾਰਕਾਂ ਵੱਲੋਂ ਜਮ੍ਹਾਂ ਕਰਵਾਇਆ ਅਸਲਾ 15 ਮਾਰਚ 2022 ਤੱਕ ਜਮ੍ਹਾਂ ਰਹੇਗਾ : ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 17 ਫਰਵਰੀ 2022

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਲੋਕ ਹਿੱਤ ਵਿੱਚ ਸਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :- ਮਿੰਨੀ ਸਕੱਤਰੇਤ ਵਿਖੇ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ‘ਲੋਕਤੰਤਰ ਦਾ ਤਿਉਹਾਰ’ ਦਾ ਮੰਚਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਸਲਾ ਚੁੱਕਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਦੇ ਲਾਇਸੰਸੀ ਅਸਲਾ ਧਾਰੀਆਂ ਵੱਲੋਂ ਜੋ ਆਪਣਾ ਅਸਲਾ ਲੋਕਲ ਥਾਣਿਆਂ ਜਾਂ ਲਾਇਸੰਸ ਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਇਆ ਗਿਆ ਹੈ, ਮਿਤੀ 15 ਮਾਰਚ 2022 ਤੱਕ ਜਮ੍ਹਾਂ ਰਹੇਗਾ।

ਇਹ ਹੁਕਮ ਆਰਮੀ/ਪਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ।

ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਹ ਹੁਕਮ 15 ਮਾਰਚ 2022 ਤੱਕ ਲਾਗੂ ਰਹਿਣਗੇ।

Spread the love