ਵਿਧਾਨ ਸਭਾ ਚੋਣਾਂ ਲਈ ਜ਼ਿਲਾ ਗੁਰਦਾਸਪੁਰ ਵਿਚ 582 ਮਾਈਕਰੋ ਆਬਜ਼ਰਵਰ ਤਾਇਨਾਤ

Sorry, this news is not available in your requested language. Please see here.

ਅੱਜ ਜਿਲਾ ਗੁਰਦਾਸਪੁਰ ’ਚ ਮਾਈਕਰੋ-ਆਬਜ਼ਰਵਰ ਦੀ ਰੈਂਡਮਾਈਜੇਸ਼ਨ ਹੋਈ
ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਨਗੇ ਮਾਈਕੋਰ ਆਬਜ਼ਰਵਰ

ਗੁਰਦਾਸਪੁਰ, 17 ਫਰਵਰੀ 2022

ਆਗਾਮੀ ਵਿਧਾਨ ਸਭਾ ਚੋਣ ਲਈ ਜਿਲਾ ਗੁਰਦਾਸਪੁਰ ਦੇ ਸਾਰੇ 7 ਹਲਕਿਆਂ ਵਿਚ ਮਾਈਕਰੋ ਆਬਜ਼ਰਵਰਾਂ ਦੀ ਤਾਇਨਾਤੀ ਅਤੇ ਪੋਲਿੰਗ ਸਟਾਫ ਦੀ ਤੀਜੀ ਰੈਂਡਮਾਈਜੇਸ਼ਨ, ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫਤਰ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ) ਵਿਚ ਜਨਰਲ ਆਬਜ਼ਰਵਰ ਸ੍ਰੀ ਕਲਿਆਣ ਚੰਦ ਚਮਨ, ਸ੍ਰੀ ਚੰਦਰਾ ਸ਼ੇਖਰ, ਡਾ. ਨੀਰਜ ਸ਼ੁਕਲਾ , ਸ੍ਰੀ ਮਨਵਿੰਦਰਾ ਪ੍ਰਤਾਪ ਸਿੰਘ ਅਤੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਮੋਜੂਦਗੀ ਵਿਚ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਜ਼ਿਲੇ ਦੇ 07 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰ ਵੀ ਮੋਜੂਦ ਸਨ। ਜਿਲੇ ਦੇ 07 ਵਿਧਾਨ ਸਭਾ ਹਲਕਿਆ ਲਈ 582 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ।

ਹੋਰ ਪੜ੍ਹੋ :- ਹੈਲਪ ਏਜ ਇੰਡੀਆ ਅਤੇ ਜੇ ਐਸ ਆਈ ਵਲੋਂ ਸੀਨੀਅਰ ਸੈਂਕਡਰੀ ਸਕੂਲ ਰਣੀਆਂ  ਵਿਚ  ਕੈਂਪ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਸ਼ਾਂਤਮਈ ਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ, ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਨਗੇ। ਉਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਵੋਟਾਂ ਪਾਉਣ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਤੋਂ ਲੈ ਕੇ ਸਮੁੱਚੀ ਚੋਣ ਪ੍ਰਕਿਰਿਆ ’ਤੇ ਸਖ਼ਤ ਨਜ਼ਰ ਰੱਖਣ ਤਕ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਮਾਈਕਰੋ ਆਬਜ਼ਰਵਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ।

ਉਨਾਂ ਅੱਗੇ ਕਿਹਾ ਕਿ ਮਾਈਕੋਰ ਆਬਜ਼ਰਵਰਾਂ ਦੀ ਮਹੱਤਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਪ੍ਰਕਿਰਿਆ ’ਤੇ ਸਖ਼ਤ ਨਜ਼ਰ ਰੱਖਣ ਲਈ ਉਨਾਂ ਨੂੰ ਸ਼ੰਵੇਦਨਸ਼ੀਲ ਪੋਲਿੰਗ ਖੇਤਰਾਂ ਵਿਚ ਨਿਯੁਕਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੂੰ ਪੋਲਿੰਗ ਵਾਲੇ ਦਿਨ ਉਨਾਂ ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦਾ ਨਿਰੀਖਣ ਕਰਕੇ ਅਹਿਮ ਭੂਮਿਕਾ ਨਿਭਾਉਣੀ ਹੁੰਦੀ ਹੈ।

ਇਸ ਮੌਕੇ ਵੱਖ-ਵੱਖ ਉਮੀਦਵਾਰਾਂ ਤੇ ਨੁਮਾਇੰਦਿਆਂ ਵਲੋਂ ਵੋਰੀ ਲਿਸਟ ਮੁਹੱਈਆ ਕਰਵਾਈ ਗਈ ਤੇ ਉਮੀਦਵਾਰਾਂ ਦੀ ਮੰਗ ਅਨੁਸਾਰ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ। ਉਨਾਂ ਕਿਹਾ ਜਿਲਾ ਪ੍ਰਸ਼ਾਸਨ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣ ਨਿਰਪੱਖ, ਸ਼ਾਂਤੀਪੂਰਨ ਅਤੇ ਬਿਨਾਂ ਕਿਸੇ ਡਰ ਤੇ ਭੈਅ ਤੋਂ ਕਰਵਾਉਣ ਲਈ ਵਚਨਬੱਧ ਹੈ।

ਜ਼ਿਲਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਜਿਲੇ ਵਿਚ 07 ਵਿਧਾਨ ਸਭਾ ਹਲਕੇ ਹਨ ਅਤੇ 1554 ਪੋਲਿੰਗ ਸਟੇਸ਼ਨ ਹਨ। ਉਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਸਾਰੇ ਪੋਲਿੰਗ ਸਥਾਨਾਂ ’ਤੇ ਵੈਬਕਾਸਟਿੰਗ/ਵੀਡੀਓਗਰਾਫੀ ਵੀ ਕੀਤੀ ਜਾਵੇਗੀ।

ਇਸ ਮੌਕੇ ਪੋਲਿੰਗ ਸਟਾਫ ਦੀ ਤਾਇਨਾਤੀ ਦੀ ਰੈਂਡਮਾਈਜੇਸ਼ਨ ਮੌਕੇ ’ਤੇ ਕਰਕੇ ਦਿਖਾਈ ਗਈ ਤੇ ਉਨਾਂ ਦੱਸਿਆ ਕਿ ਜਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਪੋਲਿੰਗ ਬੂਥਾਂ ਲਈ ਕੋਵਿਡ ਦੇ ਕਾਰਨ ਵਾਧੂ ਸਟਾਫ ਵੀ ਤਾਇਨਾਤ ਕੀਤਾ ਗਿਆ। ਅੱਜ ਦੀ ਰੈਂਡਮਾਈਜੇਸ਼ਨ ਵਿਚ ਪੋਲਿੰਗ ਪਾਰਟੀ ਕਿਸ ਬੂਥ ਤੇ ਜਾਵੇਗੀ ਸਬੰਧੀ ਰੈਂਡਮਾਈਜੇਸ਼ਨ ਕੀਤੀ ਗਈ।

ਇਸ ਮੌਕੇ ਉਮੀਦਵਾਰਾਂ ਅਤੇ ਨੁਮਾਇੰਦਿਆਂ ਵਲੋਂ ਕੀਤੀ ਗਈ ਮਾਈਕਰੋ ਤੇ ਪੋਲਿੰਗ ਪਰਸੋਨਲ ਦੀ ਤੀਜੀ ਰੈਂਡਮਾਈਜੇਸ਼ਨ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Spread the love