ਫਾਜ਼ਿਲਕਾ, 13 ਅਕਤੂਬਰ 2021
ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅੱਜ 13 ਅਕਤੂਬਰ 2021 ਨੂੰ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ।
ਹੋਰ ਪੜ੍ਹੋ :-162.09 ਕਰੋੜ ਦੀ ਅਦਾਇਗੀ ਦੇ ਨਾਲ ਜਲੰਧਰ ਝੋਨੇ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ
ਜਾਣਕਾਰੀ ਦਿੰਦਿਆਂ ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇੇ ਦੱਸਿਆ ਕਿ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਪ੍ਰਸ਼ਾਸਨ ਵੱਲੋਂ ਨਿਯੁਕਤ ਨੋਡਲ ਅਫਸਰ ਏ.ਐਲ.ਸੀ. ਬਲਵਿੰਦਰ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਜਾਗਰੁਕਤਾ ਕੈਂਪ ਲਗਾਇਆ। ਇਹ ਕੈਂਪ ਫਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਲਗਾਇਆ ਗਿਆ ਜਿਸ ਵਿੱਚ 800 ਮਜਦੂਰ ਲੋਕ ਪੁੱਜੇ।
ਇਸ ਕੈਂਪ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਪੈਰਾ ਲੀਗਲ ਵਲੰਟੀਅਰ ਹਰੀਸ਼ ਕੁਮਾਰ ਅਤੇ ਇੰਦਰਜੀਤ ਸਿੰਘ ਨੇ ਲੋਕਾਂ/ਮਜਦੂਰਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਪੰਜਾਬ ਪੀੜਤ ਮੁਆਵਜਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ, ਕਿਰਤ ਵਿਭਾਗ ਵੱਲੋਂ ਇੰਸਪੈਕਟਰ ਅਜੇ ਕੁਮਾਰ ਨੇ ਲਾਭਪਾਤਰੀ ਕਾਰਡ ਦੇ ਲਾਭ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਮਜਦੂਰ ਅਪਣੇ ਲਾਭਪਾਤਰੀ ਕਾਰਡ ਸੇਵਾ ਕੇਂਦਰ ਵਿਚ ਅਪਲਾਈ ਕਰਨ ਤਾਂ ਮਜਦੂਰ ਉਸ ਦਾ ਵੱਧ ਤੋਂ ਵੱਧ ਫਾਇਦਾ ਲੈਣ, ਸਿਵਲ ਸਰਜਨ ਆਫਿਸ ਵੱਲੋਂ ਆਯੂਸ਼ਮਾਨ ਸਕੀਮਾ ਬਾਰੇ ਜਾਣਕਾਰੀ ਦਿੱਤੀ ਗਈ, ਜ਼ਿਲ੍ਹਾ ਪ੍ਰੋਗਰਾਮ ਦੱਫਤਰ ਵੱਲੋਂ ਆਂਗਣਵਾੜੀ ਸਰਵਸਿਜ਼ ਸਕੀਮ, ਪ੍ਰੱਧਾਨ ਮੰਤਰੀ ਆਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ, ਡਿਜਿਟਲ ਪੇਰੈਂਟ ਮਾਰਗ ਦਰਸ਼ਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਅਤੇ ਜਿਲ੍ਹਾ ਬਾਲ ਸੁਰਖਿਆ ਵਿਭਾਗ ਨੇ ਬੱਚਿਆਂ ਨੂੰ ਮਿਲਣ ਵਾਲੀ ਸਕਾਲਰਸ਼ਿਪ ਬਾਰੇ ਦੱਸਿਆ ਅਤੇ ਵਨ ਸਟਾਪ ਸਖੀ ਸੈਂਟਰ ਵਲੋਂ ਔਰਤਾਂ ਦੇ ਨਾਲ ਹੋਣ ਵਾਲੇ ਘਰੇਲੂ ਹਿੰਸਾ ਬਾਰੇ ਵਿਭਾਗ ਵੱਲੋਂ ੳਠਾਏ ਜਾ ਰਹੇ ਕਦਮ ਬਾਰੇ ਦੱਸਿਆ। ਇਸ ਕੈਂਪ ਵਿੱਚ ਲੋਂਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ 1968 ਜਾਂ 261500 `ਤੇ ਸੰਪਰਕ ਕੀਤਾ ਜਾ ਸਕਦਾ ਹੈ।