ਰੂਪਨਗਰ 3 ਫਰਵਰੀ 2022
ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਦੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਸਵੀਪ ਟੀਮਾਂ ਰਾਹੀਂ ਵੋਟਰਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਵੱਧ ਤੋਂ ਵੱਧ ਵੈਕਸੀਨੇਸ਼ਨ ਤੇ ਸੈਂਪਲਿੰਗ ਵਿੱਚ ਸਹਿਯੋਗ ਦੇਣ ਲੋਕ- ਡਾ ਤੇਜਵੰਤ ਸਿੰਘ ਢਿੱਲੋਂ
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਪੋਰਟਸ ਕੋਚਿੰਗ ਸੈਂਟਰ ਕਟਲੀ ਦੇ ਨੌਜਵਾਨ ਖਿਡਾਰੀਆਂ ਰਾਹੀਂ ਵੋਟ ਦੇਣ ਦੀ ਮਹੱਤਤਾ ਅਤੇ ਆਪਣੀ ਵੋਟ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੋਟਰ ਆਈਕਨ ਦੇ ਫਲੈਕਸ ਵੀ ਪ੍ਰਦਸ਼ਿਤ ਕੀਤੇ ਗਏ। ਇਹਨਾਂ ਗਤੀਵਿਧੀਆਂ ਨਾਲ ਆਮ ਵੋਟਰਾਂ ਵਿਚ ਉਤਸ਼ਾਹ ਪੈਦਾ ਹੋ ਰਿਹਾ ਹੈ।