ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Awareness van on the occasion of World Malaria Day
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Sorry, this news is not available in your requested language. Please see here.

ਸਿਹਤ ਵਿਭਾਗ ਵਲੋ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ

ਲੁਧਿਆਣਾ, 25 ਅਪ੍ਰੈਲ 2022

ਹਰ ਸਾਲ ਦੀ ਤਰਾਂ ਵਿਸ਼ਵ ਸਿਹਤ ਸੰਸਥਾ ਵਲੋ ਮਲੇਰੀਆਂ ਦਿਵਸ ਪੂਰੇ ਸੰਸਾਰ ਵਿਚ ਮਨਾਇਆ ਜਾਂਦਾ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਅੱਜ ਲੁਧਿਆਣਾ ਦੇ ਸਿਹਤ ਵਿਭਾਗ ਵਲੋ ਵੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।

ਹੋਰ ਪੜ੍ਹੋ :-ਨੌਲੇਜ਼ ਸ਼ੇਅਰ ਸਮਝੌਤਾ ਇਤਿਹਾਸਕ, ਕਲਿਆਣਕਾਰੀ ਯੋਜਨਾਵਾਂ ਨੂੰ ਮਿਲੇਗਾ ਹੁਲਾਰਾ: ਮਾਲਵਿੰਦਰ ਸਿੰਘ ਕੰਗ

ਡਿਪਟੀ ਕਮਿਸਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ ਐਸ ਪੀ ਸਿੰਘ, ਜ਼ਿਲ੍ਹਾ ਐਪੀਡੀਮੌਲੋਡੈਜਿਸਟ ਡਾ ਪ੍ਰਭਲੀਨ ਕੌਰ, ਡਾ ਸਾਹਿਲ, ਮਲੇਰੀਆ ਵਿਭਾਗ ਦਾ ਸਟਾਫ ਅਤੇ ਮਾਸ ਮੀਡੀਆ ਵਿੰਗ ਵੀ ਹਾਜ਼ਰ ਸੀ।

ਇਸ ਮੌਕੇ ਜਾਗਰੂਕਤਾ ਵੈਨ ਦੇ ਨਾਲ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਡਿਪਟੀ ਕਮਿਸਨਰ ਸ੍ਰੀਮਤੀ ਸੁਰਭੀ ਮਲਿਕ ਨੇ ਇਸ ਮੌਕੇ ਦੱਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖ਼ਾਰ ਹੈ ਜੋੋ ਮਾਦਾ ਐਨੋਫਲੀਸ ਮੱਛਰ ਦੇ ਕੱਟਣ ‘ਤੇ  ਫੈਲਦਾ ਹੈ ਜਿਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਜਿੱਥੇ ਇਹ ਮੱਛਰ ਪੈਦਾ ਹੁੰਦੇ ਹਨ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਸਕੂਲਾਂ, ਕਾਲਜਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲਿਆ ਤੋ ਇਲਾਵਾ ਆਮ ਲੋਕਾਂ ਨੂੰ ਵੀ ਇਸ ਸਬੰਧੀ ਪਿਛਲੇ ਹਫਤੇ ਤੋ ਜਾਗਰੂਕ ਕੀਤਾ ਜਾ ਰਿਹਾ ਹੈ।

ਜਾਗਰੂਕਤਾ ਵੈਨ ਨੂੰ ਝੰਡੀ ਦੇਣ ਉਪਰੰਤ ਡਾ ਐਸ ਪੀ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਕੂਲਾਂ ਵਿਚ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਭਾਗ ਦੇ ਮਲੇਰੀਆਂ ਵਿਭਾਗ ਨਾਲ ਸਬੰਧਤ ਕਰਮਚਾਰੀਆਂ ਨੂੰ ਵਧੀਆ ਸੇਵਾਵਾਂ ਦੇਣ ਤੇ  ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਿਲਾ ਐਪੀਡੀਮੌਲੋਡੈਜਿਸਟ ਡਾ ਪ੍ਰਭਲੀਨ ਕੌਰ ਨੇ ਦੱਸਿਆ ਕਿ ਕੂੰਮ ਕਲਾਂ ਹਸਪਤਾਲ ਬਲਾਕ ਦੇ ਅਧੀਨ ਆਉਦੇ ਪਿੰਡ ਲਾਡੋਵਾਲ ਵਿਖੇ ਪਿੰਡ ਦੀ ਪੰਚਾਇਤ ਦੇ ਸਹਿਸੋਗ ਨਾਲ ਪਿੰਡ ਦੇ ਛੱਪੜ ਵਿਚ ਗੰਬੂਛੀਆਂ ਮੱਛੀਆਂ ਛੱਡੀਆਂ ਗਈਆਂ ਜੋ ਮੱਛਰ ਦੇ ਲਾਰਵੇ ਖਾ ਜਾਂਦੀਆਂ ਹਨ ਅਤੇ ਮੱਛਰ ਨਹੀ ਪੈਦਾ ਹੋਣ ਦਿੰਦੀਆਂ।

Spread the love