ਦੇਸ਼ ਭਰ ਵਿੱਚ 75ਵੇਂ ਅੰਮ੍ਰਿਤ ਮਹਾਂਉਤਸਵ ਸਬੰਧੀ 31 ਮਈ ਨੂੰ ਹੋਣਗੇ ਵਰਚੂਅਲ ਸੈਮੀਨਾਰ-ਵਧੀਕ ਡਿਪਟੀ ਕਮਿਸ਼ਨਰ

Ranbir Mudhal,
ਦੇਸ਼ ਭਰ ਵਿੱਚ 75ਵੇਂ ਅੰਮ੍ਰਿਤ ਮਹਾਂਉਤਸਵ ਸਬੰਧੀ 31 ਮਈ ਨੂੰ ਹੋਣਗੇ ਵਰਚੂਅਲ ਸੈਮੀਨਾਰ-ਵਧੀਕ ਡਿਪਟੀ ਕਮਿਸ਼ਨਰ

Sorry, this news is not available in your requested language. Please see here.

75ਵਾਂ ਅੰਮ੍ਰਿਤ ਮਹਾਂਉਤਸਵ
ਪ੍ਰਧਾਨ ਮੰਤਰੀ ਲਾਭਪਾਤਰੀਆਂ ਦੇ ਹੋਣਗੇ ਰੂਬਰੂ

ਅੰਮ੍ਰਿਤਸਰ, 26 ਮਈ 2022

ਦੇਸ਼ ਭਰ ਵਿੱਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਲੈ ਕੇ 31 ਮਈ ਨੂੰ ਵਰਚੂਅਲ ਸੈਮੀਨਾਰ ਕੀਤੇ ਜਾਣਗੇ। ਇਨ੍ਹਾਂ ਵਰਚੂਅਲ ਸਮਾਗਮਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੇ ਰੂਬਰੂ ਹੋਣਗੇ।

ਹੋਰ ਪੜ੍ਹੋ :-ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ‘ਕਹਾਣੀ ਦਰਬਾਰ’

ਇਸ ਸਬੰਧੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ  ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਮੁੱਧਲ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10:15 ਵਜੇ ਤੋਂ 11:00 ਵਜੇ ਤੱਕ ਚੱਲੇਗਾ ਅਤੇ ਇਸ ਸਮਾਗਮ ਵਿੱਚ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀਪ੍ਰਧਾਨ ਮੰਤਰੀ ਉਜਵਲਾ ਯੋਜਨਾਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾਪ੍ਰਧਾਨ ਮੰਤਰੀ ਮੁਦਰਾ ਯੋਜਨਾਇਕ ਰਾਸ਼ਟਰ ਇਕ ਰਾਸ਼ਨ ਕਾਰਡਜਲ ਜੀਵਨ ਮਿਸ਼ਨਪੋਸ਼ਣ ਅਭਿਆਨ ਆਦਿ ਦੇ ਲਾਭਪਾਤਰੀਆਂ ਸ਼ਾਮਲ ਹੋਣਗੇੇ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸੈਮੀਨਾਰ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਨੂੰ ਵਧੀਆ ਢੰਗ ਨਾਲ ਮਨਾਉਣ ਲਈ ਵੱਖ ਵੱੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

ਇਸ ਮੌਕੇ ਪ੍ਰਿੰਸਪੀਲ ਮੈਡੀਕਲ ਕਾਲਜ ਸ੍ਰੀ ਰਾਜਵੀ ਦੇਵਗਨਡਾ: ਕੇ:ਡੀ ਸਿੰਘਸ੍ਰੀ ਪੁਨੀਤ ਭਸੀਨ ਐਕਸੀਅਨ ਵਾਟਰ ਸਪਲਾਈਮਨਦੀਪ ਸਿੰਘ ਐਕਸੀਅਨ ਵਾਟਰ ਸਪਲਾਈਜਿਲ੍ਹਾ ਸੂਚਨਾ ਅਫਸਰ ਸ੍ਰ ਰਣਜੀਤ ਸਿੰਘਇੰਜ: ਮਨਦੀਪ ਸਿੰਘ ਐਡੀਸ਼ਨਲ ਐਸ:ਈ ਪੀ:ਐਸ:ਪੀ:ਸੀ:ਐਲਖੁਸ਼ਮੀਤ ਕੌਰ ਸੀ:ਡੀ:ਪੀ:ਓ ਰਈਆ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਮੁੱਧਲ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

 

Spread the love