ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਮੇਲੇ ’ਚ ਸਿਹਤ ਸੇਵਾਵਾਂ ਦਾ ਜਾਇਜ਼ਾ
1100 ਤੋਂ ਵੱਧ ਮਰੀਜ਼ਾਂ ਨੇ ਮੁਫਤ ਸੇਵਾਵਾਂ ਦਾ ਲਾਭ ਉਠਾਇਆ
ਧਨੌਲਾ/ਬਰਨਾਲਾ, 22 ਅਪ੍ਰੈਲ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਮੁਹਿੰਮ ਤਹਿਤ ਅੱਜ ਜ਼ਿਲਾ ਪ੍ਰਸ਼ਾਸਨ ਬਰਨਾਲਾ ਅਤੇ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਬਲਾਕ ਧਨੌਲਾ ਦੇ ਪਿੰਡ ਕਾਲੇਕੇ ਵਿਖੇ ਬਲਾਕ ਪੱੱਧਰੀ ਸਿਹਤ ਮੇਲਾ ਕਰਾਇਆ ਗਿਆ।
ਹੋਰ ਪੜ੍ਹੋ :-ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
ਇਸ ਮੇਲੇ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ। ਉਨਾਂ ਜਿੱਥੇ ਵੱਖ ਵੱਖ ਸਿਹਤ ਸਟਾਲਾਂ ਤੇ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ, ਉਥੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਮਿਆਰੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਸਿਹਤ ਮੇਲੇ ਉਨਾਂ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ, ਜਿਨਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਲਈ ਦੂਰ ਦੁਰਾਡੇ ਜਾਣਾ ਪੈਂਦਾ ਹੈ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਪ੍ਰਵੇਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਬਲਾਕ ਧਨੌਲਾ ਦੇ ਐਸਐਮਓ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਦੇ ਸਿਹਤ ਮੇਲੇ ਦਾ ਕਰੀਬ 1190 ਮਰੀਜ਼ਾਂ ਨੇ ਲਾਭ ਲਿਆ, ਜਿਨਾਂ ਨੂੰ ਮੁਫਤ ਚੈਕਅਪ, ਟੈਸਟਾਂ ਦੇ ਨਾਲ ਮੁਫਤ ਦਵਾਈਆਂ ਦਿੱਤੀਆਂ ਗਈਆਂ।
ਸਿਹਤ ਮੇਲੇ ’ਚ ਬੱਚਿਆਂ ਦੇ ਮਾਹਿਰ ਡਾ. ਰਵਿੰਦਰ ਮਹਿਤਾ, ਔਰਤ ਰੋਗਾਂ ਦੇ ਮਾਹਿਰ ਡਾ. ਅੰਜੂ ਵਰਮਾ, ਅੱਖਾਂ ਦੇ ਮਾਹਿਰ ਅਨਮੋਲਦੀਪ ਕੌਰ, ਦੰਦਾਂ ਦੇ ਡਾਕਟਰ ਦਿਨੇਸ਼ ਜਿੰਦਲ, ਡਾ. ਜਸਪਿੰਦਰਜੀਤ ਕੌਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ । ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼, ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ, ਬੀਸੀਸੀ ਹਰਜੀਤ ਸਿੰਘ, ਸੁਰਿੰਦਰ ਸਿੰਘ, ਜਗਰਾਜ ਸਿੰਘ, ਦਰਸ਼ਪ੍ਰੀਤ ਸਿੰਘ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਕੌਰ ਤੇ ਮਨਜਿੰਦਰ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।