ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

Sorry, this news is not available in your requested language. Please see here.

 
ਨਵਾਂਸ਼ਹਿਰ, 26 ਅਕਤੂਬਰ 2021
ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 6 ਲੱਖ 38 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਸੰਦੀਪ ਹੰਸ

ਜਾਣਕਾਰੀ ਦਿੰਦਿਆਂ ਸ਼੍ਰੀ ਜਸਬੀਰ ਸਿੰਘ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਇੰਟਰਵਿਊ ਦੀ ਤਿਆਰੀ ਦੀ ਕੋਚਿੰਗ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ਼ੁਰੂ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਜੀ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਦਾ ਮੁੱਖ ਮਕਸਦ ਜਿਲ੍ਹੇ ਦੇ 12ਵੀ ਅਤੇ ਗ੍ਰੈਜੂਏਟ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਮਾਹਰਾਂ ਪਾਸੋਂ ਟ੍ਰੇਨਿੰਗ ਪ੍ਰਦਾਨ ਕਰਵਾ ਕੇ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣਾ ਹੈ।
ਇਸ ਤੋਂ ਇਲਾਵਾ ਸੰਜੀਵ ਕੁਮਾਰ, ਜਿਲ੍ਹਾ ਰੋਜ਼ਗਾਰ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਇਹਨਾਂ ਕੋਚਿੰਗ ਕਲਾਸਾਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰਾਰਥੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜਿਲ, ਚੰਡੀਗੜ੍ਹ ਰੋਡ ਡੀ.ਬੀ.ਈ.ਈ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਿਸੇ ਕੰਮ ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5 ਵਜੇ ਤੱਕ ਵਿਜਟ ਕਰ ਸਕਦੇ ਹਨ ਜਾਂ  WWW.PGRKAM.COM <http://www.pgrkam.com/> Portal   ਤੇ ਖੁਦ ਵੀ ਅਪਲਾਈ ਕਰ ਸਕਦੇ ਹਨ।ਉਹਨਾਂ ਵੱਲੋਂ ਜਿਲ੍ਹੇ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਸ਼ੁਰੂ ਕੀਤੀਆਂ ਗਈਆਂ ਮੁਫ਼ਤ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ।
Spread the love