ਬਰਨਾਲਾ, 15 ਮਾਰਚ 2022
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਵਾਹੀ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਹੋਰ ਪੜ੍ਹੋ :-ਸਿਹਤ ਵਿਭਾਗ ਬਰਨਾਲਾ ਵਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਵਿਰੁੱਧ ਸਖ਼ਤ ਕਾਰਵਾਈ
ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 98 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਪ੍ਰਾਰਥੀਆਂ ਦੀ ਕਾਊਂਸਲਿੰਗ ਸ਼੍ਰੀਮਤੀ ਸਹਿਬਾਨਾ, ਕਰੀਅਰ ਕਾਊਂਸਲਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਫ਼ਰੀ ਇੰਟਰਨੈਟ ਸਰਵਿਸ, ਲਾਇਬ੍ਰੇਰੀ, ਕਰੀਅਰ ਕਾਊਂਸਲਿੰਗ ਅਤੇ ਸਵੈ-ਰੁਜ਼ਗਾਰ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਬਾਰਵੀਂ ਤੋਂ ਬਾਅਦ ਕੀਤੇ ਜਾਣ ਵਾਲੇ ਕੋਰਸਾਂ ਬਾਰੇ, ਲਾਅ ਸਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।