ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ-ਸੋਨੀ

soni
ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ-ਸੋਨੀ

Sorry, this news is not available in your requested language. Please see here.

ਵਾਰਡ ਨੰ: 49 ਵਿਖੇ 60 ਲੱਖ ਦੀ ਲਾਗਤ ਨਾਲ  ਬਣੇ ਪਾਰਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 27 ਦਸੰਬਰ 2021

ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਹੈ। ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49  ਦੇ ਅਧੀਨ ਪੈਦੇ ਇਲਾਕ ਕੱਟੜਾ ਮੋਤੀ ਰਾਮ  ਵਿਖੇ  60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਪਾਰਕ ਦਾ ਉਦਘਾਟਨ ਕਰਨ ਸਮੇ ਕੀਤਾ।

ਹੋਰ ਪੜ੍ਹੋ :-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ‘ਚਾਰ ਸਾਹਿਬਜ਼ਾਦਿਆਂ’ ਦੇ ਸ਼ਹੀਦੀ ਦਿਹਾੜੇ ‘ਤੇ ਵੈਬੀਨਾਰ

ਸ਼੍ਰੀ ਸੋਨੀ ਨੇ ਕਿਹਾ ਕਿ ਚੋਣਾ ਦੋਰਾਨ ਵਾਰਡ ਨੰ: 49 ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਵਧੀਆ ਪਾਰਕ ਨਾ ਨਿਰਮਾਣ ਕੀਤਾ ਜਾਵੇਗਾ ਜਿਸ ਨੂੰ ਕਿ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿਚ ਬੱਚਿਆਂ ਲਈ ਝੂਲੇਬਜ਼ਰੁਗਾਂ ਦੇ ਸੈਰ ਕਰਨ ਲਈ ਫੁੱਟਪਾਥ ਅਤੇ ਬੈਠਣ ਲਈ ਬੈਂਚ ਵੀ ਲਗਾਏ ਗਏ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਪਾਰਕ ਵਿਚ ਰੰਗ ਬਿਰੰਗੀਆਂ ਲਾਇਟਾਂ ਦੇ ਨਾਲ ਨਾਲ ਵੰਨ ਸੁਵੰਨੇ ਫੁੱਲ ਵੀ ਲਗਾਏ ਹਨ।ਉਨਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ  ਹਲਕੇ ਅੰਦਰ ਕੋਈ ਵੀ ਵਾਰਡ ਵਿਕਾਸ ਪੱਖੋਂ ਸਖਨਾ ਨਹੀਂ ਰਹਿਣ ਦਿੱਤਾ ਗਿਆ।     

ਸ਼੍ਰੀ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਹਰਕੇ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਲੋਕ ਹਿਤੂ ਫੈਸਲੇ ਲੈ ਕੇ ਜਮੀਨੀ ਪੱਧਰ ਤੱਕ ਇਨ੍ਹਾਂ ਨੂੰ ਲਾਗੂ ਵੀ ਕਰਵਾਇਆ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਲਾਲ ਲਕੀਰ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਮੇਰਾ ਘਰ ਮੇਰੇ ਨਾਮ ਸਕੀਮ ਲਾਗੂ ਕੀਤੀ  ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈਜਦਕਿ ਦਸੰਬਰ 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰਾ੍ਹ ਪੇਡੂ ਇਲਾਕਿਆਂ ਦੇ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਕਾਂਗਰਸ ਸਰਕਾਰ ਮੁੜ ਸੱਤਾ ਵਿਚ ਆਵੇਗੀ।

ਇਸ ਮੌਕੇ ਕੋਸਲਰ ਵਿਕਾਸ ਸੋਨੀਲਖਨ ਸ਼ਰਮਾਸ: ਪਰਮਜੀਤ ਸਿੰਘ ਚੋਪੜਾਸ੍ਰੀ ਗੌਰਵ ਖੰਨਾਸ੍ਰੀ ਮੰਨੂ ਮਹਾਜਨਸ੍ਰੀ ਜਸਬੀਰ ਰਿੰਕੂਮਨਜੀਤ ਸਿੰਘ ਬੋਬੀਅਬੀ ਪਹਿਲਵਾਰਗੌਰਵ ਭੱਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

Spread the love