ਪਠਾਨਕੋਟ, 14 ਅਕਤੂਬਰ 2021
ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ 15 ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਅਕਤੂਬਰ 2021 ਨੂੰ ਦੁਸਹਿਰੇ ਵਾਲੇ ਦਿਨ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਮਿਤੀ 5 ਨਵੰਬਰ 2021 ਨੂੰ ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਪਰੋਕਤ ਦੋਵੇਂ ਦਿਨ ਇਸ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿਚੋਂ ਸੇਵਾਵਾਂ ਹਾਸਲ ਕਰ ਸਕਦੇ ਹਨ।
ਹੋਰ ਪੜ੍ਹੋ :-ਸਮੇਂ ਸਿਰ ਇਲਾਜ ਨਾਲ ਅੱਖਾਂ ਦੀਆਂ 80 ਫ਼ੀਸਦੀ ਸਮੱਸਿਆਵਾਂ ਨੂੰ ਰੋਕਣਾ ਸੰਭਵ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ