ਮੁੱਖ ਮੰਤਰੀ ਚੰਨੀ ਸਮੇਤ ਸਮਾਜ ਦੇ ਹਰ ਵਰਗ ਦੇ ਆਗੂ ਤੇ ਲੋਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੇ ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ

SARDHANJALI
ਮੁੱਖ ਮੰਤਰੀ ਚੰਨੀ ਸਮੇਤ ਸਮਾਜ ਦੇ ਹਰ ਵਰਗ ਦੇ ਆਗੂ ਤੇ ਲੋਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੇ ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ

Sorry, this news is not available in your requested language. Please see here.

ਸਪੀਕਰ ਰਾਣਾ ਕੇ ਪੀ ਸਿੰਘ ਨੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ
ਰੂਪਨਗਰ/ਆਸਰੋਂ (ਸ਼ਹੀਦ ਭਗਤ ਸਿੰਘ ਨਗਰ), 5 ਦਸੰਬਰ 2021
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਹੋਈ ਅੰਤਮ ਅਰਦਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ
ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ, ਉਨ੍ਹਾਂ ਦੇ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਰਾਜ ਰਾਣੀ ਜੀ ਦੀ ਮੌਤ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਇੱਕ ਪਵਿੱਤਰ ਅਤੇ ਧਾਰਮਿਕ ਸਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਸੰਤਾਨ ਨੂੰ ਉੱਚ ਸਿੱਖਿਆ ਪ੍ਰਦਾਨ ਕਰਕੇ ਪਰਿਵਾਰ ਦਾ ਭਵਿੱਖ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੀ ਦੂਰਅੰਦੇਸ਼ੀ ਅਤੇ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਸਿੱਖਿਅਤ ਕਰਨ ਦਾ ਜਨੂੰਨ, ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਸਰਵਉੱਚ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਹੋ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਰਾਣਾ ਪਰਿਵਾਰ ਦੀ ਵਿਲੱਖਣ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨੇ ਇੱਕ ਪਾਸੇ ਮਾਨਵਤਾ ਦੀ ਭਲਾਈ ਲਈ ਇਮਾਨਦਾਰੀ, ਦਿਆਨਤਦਾਰੀ ਅਤੇ ਲਗਨ ਅਤੇ ਦੂਜੇ ਪਾਸੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ, ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਖਿੱਤੇ ਵਿੱਚ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੇ ਅਕਾਲ ਚਲਾਣੇ ਨਾਲ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ। ਉਨ੍ਹਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਖਟਾਣਾ ਦੀ ਸਰਪੰਚ ਹੁੰਦਿਆਂ ਮਾਤਾ ਰਾਜ ਰਾਣੀ ਦੀਆਂ ਸਿਆਸੀ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਭੋਗ ਅਤੇ ਅੰਤਮ ਅਰਦਾਸ ਮੌਕੇ ਹਰ ਵਰਗ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਦਰਸਾਉਂਦੀ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ। ਮੁੱਖ ਮੰਤਰੀ ਚੰਨੀ ਨੇ ਮਾਤਾ ਜੀ ਨੂੰ ਇੱਕ ਦੂਰਅੰਦੇਸ਼ ਅਤੇ ਸੂਝਵਾਨ ਸਖਸ਼ੀਅਤ ਦੱਸਿਆ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਸਫਲ ਹੋਣ ਅਤੇ ਸਮਾਜ ਦੀ ਸੇਵਾ ਕਰਨ ਲਈ ਚੰਗੀ ਸਿੱਖਿਆ ਦਿੱਤੀ, ਉਹ ਵੀ ਅਜਿਹੇ ਸਮੇਂ ਵਿੱਚ, ਜਦੋਂ ਲੋਕਾਂ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਦੀ ਘਾਟ ਸੀ।
ਮਾਤਾ ਰਾਜਾ ਰਾਣੀ ਦੀ ਅੰਤਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਅਂ ਅਤੇ ਸ਼ਰਧਾ ਸੁਮਨ ਅਰਪਿਤ ਕਰਨ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਮੁਹੰਮਦ ਸਦੀਕ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਐੱਚ ਐਸ ਹੰਸਪਾਲ, ਅਵਿਨਾਸ਼ ਰਾਏ ਖੰਨਾ ਤੇ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਮਾਸਟਰ ਮੋਹਣ ਲਾਲ, ਵਿਧਾਇਕ ਬਲਬੀਰ ਸਿੰਘ ਸਿੱਧੂ,ਦਰਸ਼ਨ ਲਾਲ ਮੰਗੂਪੁਰ,ਅੰਗਦ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਢਿੱਲੋਂ, ਸ. ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਅਮਰਜੀਤ ਸਿੰਘ ਸੰਦੋਆ, ਸੁਨੀਲ ਦੱਤੀ, ਸਾਬਕਾ ਐਮ.ਐਲ.ਏਜ਼ ਭਾਗ ਸਿੰਘ, ਜੁਗਲ ਕਿਸ਼ੋਰ, ਸ਼ਮਸ਼ੇਰ ਸਿੰਘ ਰਾਏ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਮੁਕੇਸ਼ ਅਗਨੀਹੋਤਰੀ (ਹਰੋਲੀ-ਊਨਾ) ਤੇ ਠਾਕੁਰ ਰਾਮ ਲਾਲ (ਨੈਨਾ ਦੇਵੀ), ਚੌਧਰੀ ਰਾਮ ਕੁਮਾਰ ਸਾਬਕਾ ਵਿਧਾਇਕ ਬੱਦੀ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ,ਪਵਨ ਦੀਵਾਨ, ਰਾਣਾ ਵਰਿੰਦਰ ਸਿੰਘ,ਮਮਤਾ ਦੱਤਾ, ਐਨ ਆਰ ਆਈ ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਹੋਤਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਹੁਸਨ ਲਾਲ, ਕਮਿਸ਼ਨਰ ਰੂਪਨਗਰ ਡਵੀਜ਼ਨ ਮਨਵੇਸ਼ ਸਿੰਘ ਸਿੱਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ,ਰਮੇਸ਼ ਚੰਦ ਦਸਗਰਾਈ ਚੇਅਰਮੈਨ ਜ਼ਿਲਾ ਯੋਜਨਾ ਬੋਰਡ,ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਇੰਪਰੂਵਮੈਟ ਟਰੱਸਟ ਰੂਪਨਗਰ, ਰਕੇਸ਼ ਨਈਅਰ ਚੇਅਰਮੈਨ ਇੰਪਰੂਵਮੈਟ ਟਰੱਸਟ ਨੰਗਲ, ਹਰਬੰਸ ਲਾਲ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ, ਕਮਲਦੇਵ ਜੋਸ਼ੀ ਡਾਇਰੈਕਟਰ ਪੀਆਰਟੀਸੀ ਸੰਜੇ ਸਾਹਨੀ ਪ੍ਰਧਾਨ ਨਗਰ ਕੌਸਲ ਨੰਗਲ, ਹਰਜੀਤ ਸਿੰਘ ਜੀਤਾ ਪ੍ਰਦਾਨ ਨਗਰ ਕੌਸਲ ਸ਼੍ਰੀ ਅਨੰਦਪੁਰ ਸਾਹਿਬ, ਪਾਲੀ ਸ਼ਾਹ ਕੌੜਾ ਪ੍ਰਧਾਨ ਨਗਰ ਕੌਸਲ ਕੀਰਤਪੁਰ ਸਾਹਿਬ, ਨਰਿੰਦਰ ਪੁਰੀ ,ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਚੇਅਰਮੈਨ ਪੀਆਰਟੀਸੀ ਅਸ਼ਵਨੀ ਸ਼ਰਮਾ ਨੂਰਪੁਰ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਲੋਕ ਹਾਜ਼ਰ ਸਨ।
Spread the love