ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

Sorry, this news is not available in your requested language. Please see here.

ਰੂਪਨਗਰ, 2 ਫਰਵਰੀ 2022
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨਾਂ ਹੁਕਮ ਵਿੱਚ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨਾਂ ਦੱਸਿਆ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਇਸ ਤੋਂ ਇਲਾਵਾ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।
ਉਨਾ ਕਿਹਾ ਕਿ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।
ਉਨਾਂ ਹੁਕਮ ਵਿੱਚ ਕਿਹਾ ਕਿ ਇਸ ਤਰਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਲਈ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
Spread the love