ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Sorry, this news is not available in your requested language. Please see here.

ਦੋ ਮਿੰਟ ਦਾ ਮੌਨ ਰੱਖ ਕੇ ਆਜ਼ਾਦੀ ਲਈ ਵਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਕੀਤਾ ਨਮਨ
ਫਿਰੋਜ਼ਪੁਰ 30 ਜਨਵਰੀ 2022
ਸਥਾਨਕ ਸਾਰਾਗੜ੍ਹੀ ਪਾਰਕ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਗਿਰਿਸ ਦਿਆਲਨ ਅਤੇ ਐੱਸਡੀਐੱਮ ਓਮ ਪ੍ਰਕਾਸ ਤੋ ਇਲਾਵਾ ਪੁਲਿਸ ਸਮੇਤ ਵਿਭਾਗੀ ਅਧਿਕਾਰੀਆਂ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਤੇ ਫੋਟੋ ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ। ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਹਥਿਆਰਾਂ ਨੂੰ ਉਲਟੇ ਕਰਕੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਸਾਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ਤੇ ਚਲਣਾ ਚਾਹੀਦਾ ਹੈ।
Spread the love