ਸੀਜੇਐਮ ਏਕਤਾ ਉਪਲ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਦੌਰਾ

ਸੀਜੇਐਮ ਏਕਤਾ ਉਪਲ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਦੌਰਾ
ਸੀਜੇਐਮ ਏਕਤਾ ਉਪਲ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਦੌਰਾ

Sorry, this news is not available in your requested language. Please see here.

ਫਿਰੋਜ਼ਪੁਰ 10 ਜਨਵਰੀ 2022

ਸ਼੍ਰੀ ਸਚਿਨ ਸ਼ਰਮਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ । ਇਸ ਦੌਰਾਨ ਸ਼੍ਰੀ ਪਰਵਿੰਦਰ ਸਿੰਘ ਮਾਨਯੋਗ ਜੇਲ੍ਹ ਸੁਪਰਡੰਟ, ਡਿਪਟੀ ਸੁਪਰਡੰਟ ਅਤੇ ਡਾਕਟਰ ਸਾਹਿਬ ਆਦਿ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਕੋਰੋਨਾ ਦੀਤੀਜੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਤੇ ਸਾਵਧਾਨੀਆਂ ਦੀ ਪਾਲਣਾ ਜ਼ਰੂਰੀ: ਸਿਵਲ ਸਰਜਨ

ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਜੱਜ ਸਾਹਿਬ ਨੇ ਜੇਲ੍ਹ ਵਿੱਚ ਮੌਜੂਦ ਬੰਦੀ/ਹਵਾਲਾਤੀਆਂ ਨੂੰ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ । ਇਸ ਤੋਂ ਬਾਅਦ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿੱਚ ਮੌਜੂਦ ਡਾਕਟਰ ਸਾਹਿਬ ਨੂੰ ਜੇਲ੍ਹ ਵਿੱਚ ਮੌਜੂਦ ਸਟਾਫ ਅਤੇ ਸਾਰੇ ਬੰਦੀਆਂ ਲਈ ਕੋਵਿਡ ਵੈਕਸੀਨ ਜਰੂਰੀ ਤੌਰ ਤੇ ਲਗਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ।

ਇਸ ਤੋਂ ਬਾਅਦ ਜੱਜ ਸਾਹਿਬ ਨੇ ਹਵਾਲਾਤੀਆਂ ਨੂੰ ਉਨ੍ਹਾਂ ਦੀ ਜਮਾਨਤ ਹੋਣ ਉਪਰੰਤ ਪਰਸਨਲ ਬੌਂਡ/ਸ਼ਿਉਰਿਟੀ ਬੌਂਡ ਭਰਨ ਵਿੱਚ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਹਵਾਲਾਤੀਆਂ ਨਾਲ ਗੱਲਬਾਤ ਕਰਕੇ ਉਸ ਨੂੰ ਹੱਲ ਕਰਨ ਬਾਰੇ ਗਲਬਾਤ ਕੀਤੀ । ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ ਦਾ ਖਾਸ ਤੌਰ ਤੇ ਪ੍ਰਚਾਰ ਕੀਤਾ ਗਿਆ ।

ਜੱਜ ਸਾਹਿਬ ਨੇ ਇੱਥੇ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਲਈ ਇਸ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਅਤੇ ਵੀ. ਸੀ. ਰੂਮ ਦਾ ਸਰਵੇਖਣ ਕੀਤਾ । ਜੱਜ ਸਾਹਿਬ ਨੇ ਸੁਪਰਡੰਟ ਸਾਹਿਬ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਇੱਥੇ ਨਵੇਂ ਆ ਰਹੇ ਬੰਦੀਆਂ ਨੂੰ ਪਹਿਲ ਦੇ ਆਧਾਰ ਤੇ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜ਼ੋ ਇਸ ਜੇਲ੍ਹ ਵਿੱਚ ਜ਼ਿਆਦਾ ਭੀੜ ਨਾ ਹੋ ਸਕੇ ਅਤੇ ਕੋਵਿਡ ਵਰਗੀ ਨਾਮੁਰਾਦ ਬਿਮਾਰੀ (ਵਾਇਰਸ) ਤੋਂ ਬਚਿਆ ਜਾ ਸਕੇ । ਜਿਸ ਦੇ ਨਾਲ ਲੋਕਾਂ ਨੂੰ ਜਲਦੀ ਤੋਂ ਜਲਦੀ ਇਨਸਾਫ ਦੁਆਉਣ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨਾਂਅ ਦੀ ਕੜੀ ਨੂੰ ਹੋਰ ਮਜਬੂਤ ਕੀਤਾ ਜਾ ਸਕੇਗਾ ।

ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਨੇ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਇੱਥੋਂ ਵਿਦਾਇਗੀ ਲਈ ।

Spread the love