ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਜਨਤਾ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾ ਰਹੀਆਂ ਹਨ : ਜਗਦੀਪ ਚੀਮਾ  

ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਜਨਤਾ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾ ਰਹੀਆਂ ਹਨ : ਜਗਦੀਪ ਚੀਮਾ  
ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਜਨਤਾ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾ ਰਹੀਆਂ ਹਨ : ਜਗਦੀਪ ਚੀਮਾ  

Sorry, this news is not available in your requested language. Please see here.

ਫਤਹਿਗੜ੍ਹ ਸਾਹਿਬ 13 ਜਨਵਰੀ 2022
ਆਪੋ ਧਾਪੀ ਵਿੱਚ ਪਈਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਹੁਣ ਤਕ ਮੁੱਖ ਮੰਤਰੀ ਦਾ ਚਿਹਰਾ ਅਨਾਊਂਸ ਨਾ ਕੀਤੇ ਜਾਣਾ ਇਸ ਗੱਲ ਨੂੰ ਸਪਸ਼ਟ ਕਰਦਾ ਹੈ ਕਿ  ਕੇਵਲ ਸੱਤਾ ਹਥਿਆਉਣਾ ਹੀ ਇਨ੍ਹਾਂ ਪਾਰਟੀਆਂ ਦਾ  ਮਕਸਦ ਹੈ ਜਦ ਕਿ ਮੁੱਖ ਮੰਤਰੀ ਦੇ ਤੌਰ ਤੇ ਕਿਸੇ ਨੂੰ ਅੱਗੇ ਨਾ ਕਰਨਾ  ਇਹ ਗੱਲ ਸਪੱਸ਼ਟ ਕਰਦਾ ਹੈ ਕਿ ਇਨ੍ਹਾਂ ਕੋਲ ਕੋਈ ਯੋਗ ਮੁੱਖ ਮੰਤਰੀ ਲਈ ਵਿਅਕਤੀ ਹੀ ਨਹੀਂ ਇਨ੍ਹਾ ਵਿਚਾਰਾਂ  ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਮੇਰੇ ਹਲਕਾ ਉਮੀਦਵਾਰ  ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਹੋਰ ਪੜ੍ਹੋ :-ਉਮੀਦਵਾਰਾਂ ਦੇ ਖਰਚੇ ਦੀ ਸੀਮਾ 30.80 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕੀਤੀ

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਲਈ ਇਨ੍ਹਾਂ ਪਾਰਟੀਆਂ ਵੱਲੋਂ ਪੰਜਾਬ ਦੀ ਜਨਤਾ ਨਾਲ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਉਹ ਇਨ੍ਹਾਂ ਆਪਣੇ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੇ ਕਿਉਂਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਝੂਠੇ ਲਾਰੇ ਅਤੇ ਵਾਅਦੇ ਕਰਕੇ ਪੰਜਾਬ ਦੀ ਜਨਤਾ ਨਾਲ ਜਿਥੇ ਸੱਤਾ ਤਾਂ ਹਥਿਆ ਲਈ ਪ੍ਰੰਤੂ ਇਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਤੇ ਉਸੇ ਤਰ੍ਹਾਂ ਹੁਣ ਆਮ ਆਦਮੀ ਪਾਰਟੀ ਵੀ ਪੰਜਾਬ ਦੇ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾਉਣ ਲੱਗੀ ਹੋਈ ਹੈ ਪ੍ਰੰਤੂ ਪਿਛਲੇ  ਸਮੇਂ ਵਿੱਚ ਧੋਖਾ ਖਾ ਚੁੱਕੀ ਰਾਜ ਦੀ ਜਨਤਾ ਹੁਣ ਇਨ੍ਹਾਂ ਪਾਰਟੀਆਂ ਦੀਆਂ ਗੱਲਾਂ ਵਿਚ ਕਦੇ ਨਹੀਂ ਆਵੇਗੀ  ।
ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਹੀ  ਵਿਕਾਸ ਦੀਆਂ ਲੀਹਾਂ ਤੇ ਲਿਆ ਕੇ  ਰਾਜ ਨਿਵਾਸੀਆਂ ਨੂੰ ਸੁੱਖ ਸਹੂਲਤਾਂ ਤੇ ਸੁਵਿਧਾਵਾਂ ਪ੍ਰਦਾਨ ਕਰ ਸਕਦੀ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਜੋ ਰਾਜ ਦਾ ਵਿਕਾਸ ਕਰਵਾਇਆ ਸਭ ਦੇ ਸਾਹਮਣੇ ਹੈ । ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਭਰ ਵਿੱਚ ਚਹੁੰ ਮਾਰਗੀ ਸੜਕਾਂ ਦੇ ਜਾਲ ਵਿਛਾ ਕੇ ਜਿਥੇ ਓਵਰਬ੍ਰਿਜ ਬਣਾਏ  ਉੱਥੇ ਹੀ ਬਿਜਲੀ ਦੀ ਕਿੱਲਤ ਨੂੰ ਦੂਰ ਕਰਨ ਲਈ ਵੱਡੇ ਵੱਡੇ ਬਿਜਲੀ ਪ੍ਰਾਜੈਕਟਾਂ ਤੂੰ ਵੀ ਸਥਾਪਤ ਕੀਤਾ ਤੇ ਜਦੋਂ ਪੰਜਾਬ ਦੀ ਜਨਤਾ ਨੂੰ ਝੂਠੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇ ਸੱਤਾ ਹਾਸਲ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨੂੰ ਜਾਰੀ ਸੁਵਿਧਾਵਾਂ ਨੂੰ ਬੰਦ ਕਰਕੇ ਰੱਖ ਦਿੱਤਾ ਜੋ ਇਕ ਰਾਜ ਦੀ ਜਨਤਾ ਨਾਲ ਵੱਡਾ  ਧੋਖਾ ਹੈ ।
ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਰਾਜ ਵਿੱਚ ਹਰੇਕ ਵਰਗ ਦੁਖੀ ਹੋ ਕੇ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਇਆ ਪਿਆ ਹੈ ਕਿਉਂਕਿ ਉਨ੍ਹਾਂ ਦੀਆਂ ਕਿਸੇ ਵੀ  ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ  ਜੇ ਇਹ ਸਾਰੇ ਵਰਗ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਪ੍ਰਤੀ ਆਪਣਾ ਗੁੱਸਾ ਕੱਢਣਗੀਆਂ ਅਤੇ ਅਸਲ ਹਕੀਕਤ ਸਾਹਮਣੇ ਲਿਆਉਣਗੀਆਂ ਕਿ ਕਿਸ ਤਰ੍ਹਾਂ ਝੂਠੇ ਵਾਅਦੇ  ਜਨਤਾ ਨਾਲ ਕਰਕੇ ਸਰਕਾਰਾਂ ਮਨਾਈਆਂ ਅਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਸਾਬਤ ਹੋਏ  । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਕੁਲਵਿੰਦਰ ਸਿੰਘ ਡੇਰਾ ਖਜ਼ਾਨਚੀ ਜ਼ਿਲ੍ਹਾ ਅਕਾਲੀ ਦਲ, ਦਵਿੰਦਰ ਸਿੰਘ ਰਸੀਦਪੁਰਾ, ਹਰਮੀਤ ਸਿੰਘ ਖਾਲਸਾ   ਅਤੇ ਹੋਰ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ  ।
ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਉਮੀਦਵਾਰ   ਜਥੇਦਾਰ ਜਗਦੀਪ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ।