ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ, ਸੈਂਪਲਿੰਗ ਤੇ ਸਾਵਧਾਨੀਆਂ ਦਾ ਪਾਲਣ ਬਹੁਤ ਜ਼ਰੂਰੀ : ਸਿਵਲ ਸਰਜਨ

ਰੂਪਨਗਰ ਵਿਚ ਸੋਮਵਾਰ ਨੂੰ 6 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ   ਰੂਪਨਗਰ ਵਿਚ ਸੋਮਵਾਰ ਨੂੰ 6 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ   
ਰੂਪਨਗਰ ਵਿਚ 5 ਫਰਵਰੀ ਸ਼ਨੀਵਾਰ ਨੂੰ 9 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ   

Sorry, this news is not available in your requested language. Please see here.

ਜ਼ਿਲ੍ਹਾ ਬਰਨਾਲਾ ਦਾ ਕੋਰੋਨਾ ਵੈਕਸੀਨੇਸ਼ਨ ਦਾ ਆਂਕੜਾ 6 ਲੱਖ ਤੋਂ ਪਾਰ

ਬਰਨਾਲਾ, 21 ਜਨਵਰੀ 2022

ਡਿਪਟੀ ਕਮਿਸਨਰ ਬਰਨਾਲਾ, ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਵੈਕਸੀਨੇਸ਼ਨ ਅਤੇ ਸੈਂਪਲਿੰਗ ਵੱਧ ਤੋਂ ਵੱਧ ਕੀਤੀ ਜਾਵੇ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਚ ਜਾਣਕਾਰੀ ਦਿੰਦੇ ਹੋਏ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅਤੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਵਿਸੇਸ ਕੈਂਪ ਲਗਾ ਕੇ ਵੱਧ ਤੋਂ ਵੱਧ ਕੋਰੋਨਾ ਟੀਕਾਕਰਨ ਕੀਤਾ ਜਾਵੇ ਕਿਉਂਕਿ ਕੋਰੋਨਾ ਤੋਂ ਬਚਾਅ ਚ ਕੋਰੋਨਾ ਵੈਕਸੀਨੇਸਨ ਦਾ ਬਹੁਤ ਵੱਡਾ ਰੋਲ ਹੈ ।

ਹੋਰ ਪੜ੍ਹੋ :-ਵਧੀਕ ਡਿਪਟੀ ਕਮਿਸ਼ਨਰ ਜਗਰਾਊਂ-ਕਮ-ਨੋਡਲ ਅਫ਼ਸਰ ਸਵੀਪ ਵੱਲੋਂ ਮੀਟਿੰਗ ਆਯੋਜਿਤ

ਜੇਕਰ ਕੋਈ ਵਿਆਕਤੀ ਵਿਦੇਸ ਜਾਂ ਕਿਸੇ ਹੋਰ ਰਾਜ ਤੋਂ ਆਇਆ ਹੋਵੇ ਜਾਂ ਕਿਸੇ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖ਼ਾਰ , ਸਾਹ ਲੈਣ ਚ ਤਕਲੀਫ਼ ਆਦਿ ਲੱਛਣ ਹੋਣ ਤਾਂ ਤੁਰੰਤ ਆਪਣਾ ਅਤੇ ਸੰਪਰਕ ਚ ਆਏ ਪਰਿਵਾਰਿਕ ਮੈਂਬਰ ਜਾਂ ਹੋਰ ਵਿਆਕਤੀਆਂ ਦਾ ਕੋਰੋਨਾ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਨਾਲ ਕੋਰੋਨਾ ਮਹਾਂਮਾਰੀ ਨੂੰ ਅੱਗੇ ਫ਼ੈਲਣ ਤੋਂ ਰੋਕਿਆ ਜਾ ਸਕਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਜਿੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤੱਕ 6 ਲੱਖ ਵੈਕਸੀਨ ਖੁਰਾਕਾਂ ਲਗਾਉਣ ਦਾ ਆਂਕੜਾ ਪਾਰ ਕਰ ਲਿਆ ਹੈ। ਕੋਰੋਨਾ ਵੈਕਸੀਨੇਸ਼ਨ ਲਗਵਾਉਣ ਚ ਸਿਹਤ ਵਿਭਾਗ ਨੂੰ ਸਮਾਜ ਸੇਵੀ ਸੰਸਥਾਵਾਂ ਅਤੇ ਬਰਨਾਲਾ ਨਿਵਾਸੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖਣਾ, ਭੀੜ ਭੜੱਕੇ ਵਾਲੀਆਂ ਥਾਵਾਂ ਤੇ 6 ਫੁੱਟ ਦੀ ਦੂਰੀ ਬਣਾ ਕੇ ਰੱਖਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣਾ ਚਾਹੀਦਾ ਹੈ। ਕੋਰੋਨਾ ਦਾ ਸਭ ਤੋਂ ਵੱਧ ਛੋਟੇ ਬੱਚੇ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਸਹਿ ਰੋਗਾਂ ਤੋਂ ਪੀੜਤਾਂ ਤੇ ਜ਼ਿਆਦਾ ਅਸਰ ਹੁੰਦਾ ਹੈ, ਇਸ ਲਈ ਘਰਾਂ ਤੋਂ ਬਹੁਤ ਜ਼ਰੂਰੀ ਲੋੜ ਪੈਣ ਤੇ ਹੀ ਜਾਣਾ ਚਾਹੀਦਾ ਹੈ। ਇਸ ਸਮੇਂ ਸਹਾਇਕ ਸਿਵਲ ਸਰਜਨ ਡਾ. ਅਵਿਨਾਸ ਬਾਂਸਲ, ਜ਼ਿਲ੍ਹਾ ਮੈਡੀਕਲ ਕਮਿਸਨਰ ਡਾ. ਗੁਰਮਿੰਦਰ ਕੌਰ ਔਜਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ, ਗੁਰਦੀਪ ਸਿੰਘ ਟੀਕਾਕਰਨ ਬ੍ਰਾਂਚ ਹਾਜ਼ਰ ਸਨ।

Spread the love