ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਲੈਣ ਲਈ  ਸਬੰਧਤ ਐਸਡੀਐਮ ਦਫਤਰ ਵਿਖੇ ਅਰਜ਼ੀ ਦੇਣ : ਈਸ਼ਾ ਕਾਲੀਆ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ

Sorry, this news is not available in your requested language. Please see here.

ਐਸ. ਏ.ਐਸ ਨਗਰ 27 ਦਸੰਬਰ 2021
ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਸਨਮੁੱਖ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ, ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਨੇ ਦੱਸਿਆ ਕਿ  ਪ੍ਰਭਾਵਿਤ ਪਰਿਵਾਰ 50,000 ਰੁਪਏ ਦੀ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਸਬੰਧਤ ਉਪਮੰਡਲ ਮੈਜਿਸਟਰੇਟ ਦੇ ਦਫਤਰ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਨਿਰਧਾਰਤ ਪ੍ਰੋਫਾਰਮੇ ਮੁਤਾਬਿਕ ਜਲਦ ਤੋਂ ਜਲਦ ਜਮ੍ਹਾਂ ਕਰਵਾ ਸਕਦੇ ਹਨ l

ਹੋਰ ਪੜ੍ਹੋ :-ਭਾਰਤ ਦੀ ਰਾਜਨੀਤੀ ਵਿੱਚ ਸਾਰੇ ਵਾਅਦੇ ਪੂਰੇ ਕਰਨ ਵਾਲੀ ਇੱਕਲੀ ਪਾਰਟੀ ਹੈ ‘ਆਪ’: ਸਤਿੰਦਰ ਜੈਨ

ਉਨ੍ਹਾਂ ਦੱਸਿਆ ਕਿ ਹੁਣ ਤੱਕ 400 ਦੇ ਕਰੀਬ ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 200 ਦੇ ਕਰੀਬ ਪ੍ਰਤੀਬੇਨਤੀਆਂ ਨੂੰ ਇਹ ਲਾਭ ਦਿੱਤਾ ਜਾ ਚੁੱਕਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀਬੇਨਤੀਆਂ ਦੇ ਪ੍ਰਫਾਰਮੇ ਅਤੇ ਨਾਲ ਨੱਥੀ ਹੋਣ ਵਾਲੇ ਦਸਤਾਵੇਜ਼ਾਂ ਦੀ ਲਿਸਟ ਇਨ੍ਹਾਂ ਦਫਤਰਾਂ ਵਿਖੇ ਉਪਲੱਬਧ ਹੈ ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ  ਕੋਵਿਡ-19 ਦੀ ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ  ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਸਬੰਧੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਇਤਰਾਜ ਜਾਂ ਮੁਸ਼ਕਿਲ ਪੇਸ਼ ਆਉਂਦੀ ਹੋਵੇ ਤਾਂ ਉਹ ਇਸ ਸਬੰਧੀ ਜਿਲ੍ਹਾ ਪੱਧਰ ਤੇ ਗਠਿਤ ਕੀਤੀ ਸ਼ਿਕਾਇਤ ਨਿਵਾਰਣ ਕਮੇਟੀ (Grievance Redressal Committees) ਪਾਸ ਆਪਣੀ ਸ਼ਿਕਾਇਤ ਕਰ ਸਕਦਾ ਹੈ ।
Spread the love