ਕੋਵਿਡ ਪਾਬੰਦੀਆਂ ਵਿਚ 25 ਮਾਰਚ ਤੱਕ ਦਾ ਵਾਧਾ – ਜਿ਼ਲ੍ਹਾ ਮੈਜਿਸਟੇ੍ਰਟ

ISHA
ਭਲਕੇ ਰਤਨ ਪ੍ਰੋਫੈਸ਼ਨਲ ਕਾਲਜ਼ ’ਚ ਅਧਿਆਪਕਾ/ਵਿਆਰਥੀਆ ਅਤੇ ਅਮਲੇ ਦੇ ਦਾਖਲੇ ਤੇ ਪਾਬੰਦੀ

Sorry, this news is not available in your requested language. Please see here.

ਯੂਨੀਵਰਸਿਟੀਆਂ, ਕਾਲਜ, ਸਕੂਲ, ਪੌਲੀਟੈਕਨਿਕ, ਆਈ.ਟੀ.ਆਈ.ਐਸ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨਾਲ ਖੋਲਣ ਦੀ ਇਜ਼ਾਜਤ
15 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਸ਼ਾਮਲ ਹੋਣ ਲਈ ਟੀਕਾਕਰਨ ਦੀ ਘੱਟੋ ਘੱਟ ਪਹਿਲੀ ਖੁਰਾਕ ਜ਼ਰੂਰੀ
ਐਸ.ਏ.ਐਸ ਨਗਰ, 28  ਫਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ  ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਿ਼ਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 25 ਮਾਰਚ ਤੱਕ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦਾ ਨਿਯਮ  ਲਾਗੂ ਰਹੇਗਾ ।

ਹੋਰ ਪੜ੍ਹੋ :-ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ  ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ

ਉਨ੍ਹਾਂ ਦੱਸਿਆ ਯੂਨੀਵਰਸਿਟੀਆਂ, ਕਾਲਜ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ,ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਨਿੱਜੀ) ਨੂੰ ਖੋਲ੍ਹਣ ਦੀ ਆਗਿਆ ਹੋਵੇਗੀ । ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹਨਾਂ ਸੰਸਥਾਵਾਂ ਦੀ ਰੈਗੁਲਰ ਤੌਰ ਤੇ ਸੈਨੀਟਾਈਜੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਸਬੰਧਤ ਸੰਸਥਾਵਾਂ ’ਚ 15 ਸਾਲ ਤੋਂ ਵੱਧ  ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਲਾਜਮੀ ਕਰਨ ਉਪਰੰਤ ਹੀ ਨਿੱਜੀ ਤੌਰ ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ ।
ਉਨ੍ਹਾਂ ਦੱਸਿਆ ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿ਼ਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ।
ਉਨ੍ਹਾਂ ਦੱਸਿਆ ਉਪਰੋਕਤ ਹੁਕਮਾ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।