ਜਿ਼ਲ੍ਹੇ ਵਿਚ 78852 ਹੈਕਟੇਅਰ ਵਿਚ ਹੋਈ ਨਰਮੇ ਦੀ ਬਿਜਾਈ
ਫਾਜਿ਼ਲਕਾ, 17 ਮਈ 2022
ਫਾਜਿ਼ਲਕਾ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਦੀ ਅਗਵਾਈ ਵਿਚ ਜਿ਼ਲ੍ਹੇ ਵਿਚ ਫਸਲੀ ਵਿਭਿੰਨਤਾ ਨੂੰ ਹੋਰ ਉਤਸਾਹਿਤ ਕਰਨ ਲਈ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ।
ਬੈਠਕ ਦੌਰਾਨ ਉਨ੍ਹਾਂ ਨੇ ਖੇਤੀਬਾੜੀ, ਬਾਗਬਾਨੀ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਤੇ ਘੱਟ ਪਾਣੀ ਵਾਲੀਆਂ ਫਸਲਾਂ ਦੀ ਕਾਸਤ ਲਈ ਪ੍ਰੇਰਿਤ ਕੀਤਾ ਜਾਵੇ।
ਹੋਰ ਪੜ੍ਹੋ :-17 ਮਈ 2022 ਵਿਸ਼ਵ ਹਾਈਪਰਟੈਨਸ਼ਨ ਦਿਵਸ ਵਜੋ ਮਨਾਇਆ
ਬੈਠਕ ਦੌਰਾਨ ਜਿ਼ਲ੍ਹਾ ਖੇਤਬਾੜੀ ਅਫ਼ਸਰ ਡਾ: ਰੇਸ਼ਮ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਹੁਣ ਤੱਕ 78852 ਹੈਕਟੇਅਰ ਵਿਚ ਨਰਮੇ ਦੀ ਬਿਜਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗ ਨੂੰ ਆਸ ਹੈ ਕਿ ਨਰਮੇ ਅਧੀਨ ਬਿਜਾਈ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਨੂੰ ਸ਼ਖਤ ਤਾੜਨਾ ਕੀਤੀ ਕਿ ਜਲਦ ਤੋਂ ਜਲਦ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਬਾਗਬਾਨੀ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਬਾਗਾਂ ਨੂੰ ਗਰਮੀ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਦੇਣ ਅਤੇ ਇਸ ਦੌਰ ਵਿਚ ਕਿਸਾਨਾਂ ਨਾਲ ਜਿਆਦਾ ਤੋਂ ਜਿਆਦਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਹੌਂਸਲਾ ਵਧਾਉਣ ਕਿ ਕਿਨੂੰ ਹੋਰ ਫਸਲਾਂ ਨੂੰ ਜਿਆਦਾ ਬਿਹਤਰ ਬਦਲ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਦੇਣ ਜਾ ਰਹੀ ਹੈ। ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਕਿਸਾਨਾਂ ਦੇ ਖੇਤੀ ਖਰਚੇ ਘੱਟਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਐਲਾਣ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਮੂੰਗੀ ਦੀ ਘੱਟੋ ਘੱਟ ਸਮਰੱਥਨ ਮੁੱਲ ਤੇ ਖਰੀਦ ਕਰੇਗੀ ਇਸ ਲਈ ਕਿਸਾਨ ਮੂੰਗੀ ਦੀ ਕਾਸਤ ਵੀ ਕਰਨ।
ਬੈਠਕ ਵਿਚ ਖੇਤੀਬਾੜੀ ਵਿਭਾਗ ਤੋਂ ਡਾ: ਗੁਰਮੀਤ ਸਿੰਘ ਚੀਮਾ, ਬਾਗਬਾਨੀ ਵਿਭਾਗ ਤੋਂ ਨਵਪ੍ਰੀਤ ਸਿੰਘ, ਭੂਮੀ ਰੱਖਿਆ ਵਿਭਾਗ ਤੋਂ ਹਰਮਨਦੀਪ ਸਿੰਘ ਸਮੇਤ ਸਿੰਚਾਈ ਵਿਭਾਗ ਦੇ ਨੰੁਮਾਇੰਦੇ ਹਾਜਰ ਸਨ।