ਬਰਨਾਲਾ, 14 ਦਸੰਬਰ 2022
ਸਿਹਤ ਵਿਭਾਗ ਵੱਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ 15 ਦਸੰਬਰ ਦਿਨ ਵੀਰਵਾਰ ਨੂੰ ਮੁਢਲੇ ਸਿਹਤ ਕੇਂਦਰ ਗਹਿਲਾਂ ਵਿਖੇ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਘੱਟ ਨਜ਼ਰ ਵਾਲੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਮੋਤੀਆ ਬਿੰਦ ਤੋਂ ਪੀੜਤ ਵਿਅਕਤੀਆਂ ਦੇ ਸਿਵਲ ਹਸਪਤਾਲ ਬਰਨਾਲਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਅਪ੍ਰੇਸ਼ਨ ਕੀਤੇ ਜਾ ਰਹੇ ਹਨ। ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਰਾਜ ਕੁਮਾਰ ਅਪਥਾਲਮਿਕ ਅਫਸਰ ਵੱਲੋਂ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਪੀੜਤ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਸਿਵਲ ਹਸਪਤਾਲ ਬਰਨਾਲਾ ਵਿਖੇ ਕੀਤੇ ਜਾਣਗੇ।
ਹੋਰ ਪੜ੍ਹੋ – ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ ‘ਚ ਕਰ ਲਿਆ ਜਾਵੇਗਾ ਮੁਕੰਮਲ
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀੰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਬਰਨਾਲਾ ਵੱਲੋਂ ਇਲਾਕੇ ਦੀਆਂ ਪੰਚਾਇਤਾਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਦਾ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਹੈ।