ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸਾਲ 2021-22 ਲਈ ਸੋਧਿਆ ਕਾਰਜਕ੍ਰਮ  ਜਾਰੀ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਫਾਜ਼ਿਲਕਾ 5 ਅਕਤੂਬਰ 2021

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀਐਮਐਸ-ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ (ਫਰੀਸ਼ਿਪ ਕਾਰਡ) ਜਾਰੀ ਕੀਤੀ ਹੈ।

ਹੋਰ ਪੜ੍ਹੋ :-ਜ਼ਿਲ੍ਹੇ ਦੀਆਂ ਮੰਡੀਆਂ ‘ਚ 55,263 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਸੰਦੀਪ ਹੰਸ

ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ: ਬਰਿੰਦਰ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਕਾਰਜਕ੍ਰਮ ਅਨੁਸਾਰ, ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖਰੀ ਮਿਤੀ (ਫਰੈਸ਼ ਐਂਡ ਰੀਨੀਏਵਲ) 25 ਅਕਤੂਬਰ, 2021 ਹੈ ਜਦਕਿ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਵੱਲੋਂ ਆਨਲਾਈਨ ਫ੍ਰੀਸ਼ਿੱਪ ਕਾਰਡ ਆਨਲਾਈਨ ਜਾਰੀ ਕਰਨ ਅਤੇ ਤਸਦੀਕ ਕਰਨ ਦੀ ਆਖਰੀ ਮਿਤੀ  31 ਅਕਤੂਬਰ, 2021 ਹੈ।
ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਅਸੋ਼ਕ ਕੁਮਾਰ ਨੇ ਅੱਗੇ ਦੱਸਿਆ ਕਿ ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਤੋਂ ਅਰਜੀਆਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਤਿੰਨ ਹਫਤਿਆਂ ਬਾਅਦ ਡਾ: ਅੰਬੇਡਕਰ ਪੋਰਟਲ ‘ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਲਈ ਵਿਦਿਆਰਥੀਆਂ ਅਤੇ ਸੰਸਥਾਵਾਂ ਦੋਵਾਂ ਨੂੰ ਇਹ ਸੁਝਾਅ ਦਿੱਤਾ ਜਾਂਦਾ  ਹੈ ਕਿ ਕੋਰਸ ਦੀ ਮਨਜੂਰੀ ਅਤੇ ਫੀਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਇਲਾਵਾ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਦਿਆਰਥੀ ਵਲੋਂ ਫ੍ਰੀਸ਼ਿਪ ਕਾਰਡ ਅਤੇ  ਸੰਸਥਾਵਾਂ ਵਲੋਂ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਜਾਵੇ।

Spread the love