ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

Himanshu Mishra
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

Sorry, this news is not available in your requested language. Please see here.

ਗੁਰਦਾਸਪੁਰ ਸ਼ਹਿਰ ਵਿਖੇ ਨਵ-ਜਨਮੇਂ ਬੱਚਿਆਂ ਲਈ ਸਥਾਪਤ ਕੀਤਾ ਜਾਵੇਗਾ ‘ਪੰਗੂੜਾ’

ਜ਼ਿਲ੍ਹਾ ਪ੍ਰਸ਼ਾਸਨ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਫਸਟ ਏਡ ਦੀ ਟਰੇਨਿੰਗ ਦੇਣ ਦਾ ਪ੍ਰੋਗਾਰਮ ਸ਼ੁਰੂ ਕਰੇਗਾ

ਗੁਰਦਾਸਪੁਰ, 12 ਜਨਵਰੀ 2023

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਰਤ ਵਿਭਾਗ, ਬਾਲ ਸੁਰੱਖਿਆ ਯੂਨਿਟ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਸਪੈਸ਼ਲ ਰੇਡ ਕਰਕੇ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਰੋਕਿਆ ਜਾਵੇ ਅਤੇ ਜੋ ਵਿਅਕਤੀ ਇਸ ਗੈਰ-ਕਾਨੂੰਨੀ ਧੰਦੇ ਦੇ ਪਿੱਛੇ ਹਨ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ – ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਵੱਲੋਂ ਲੋਹੜੀ ਮੇਲੇ ਦੀ ਅੱਜ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਕੰਮਕਾਜ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਵਿਚੋਂ ਕੱਢ ਕੇ ਉਨ੍ਹਾਂ ਨੂੰ ਪੜ੍ਹਾਈ ਲਈ ਸਕੂਲਾਂ ਵਿੱਚ ਭੇਜਿਆ ਜਾਵੇ ਅਤੇ ਸਿੱਖਿਆ ਵਿਭਾਗ ਅਤੇ ਬਾਲ ਸੁਰੱਖਿਆ ਯੂਨਿਟ ਵੱਲੋਂ ਉਨ੍ਹਾਂ ਬੱਚਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਇਸਦੇ ਨਾਲ ਹੀ ਅਜਿਹੇ ਬੱਚਿਆਂ ਦਾ ਮੁੜ ਵਸੇਬਾ ਕਰਨ ਦੇ ਉਪਰਾਲੇ ਵੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਕੰਮ-ਕਾਜ ਦੀ ਲੋੜ ਹੈ ਤਾਂ ਉਨ੍ਹਾਂ ਦੀ ਵੀ ਇਸ ਵਿੱਚ ਮਦਦ ਕੀਤੀ ਜਾਵੇ। ਉਨ੍ਹਾਂ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਬਣੀਆਂ ਚਾਈਲਡ ਵੈਲਫੇਅਰ ਐਂਡ ਪਰੋਟੈਕਸ਼ਨ ਕਮੇਟੀਆਂ ਨੂੰ ਸੁਰਜੀਤ ਕਰਕੇ ਇਨ੍ਹਾਂ ਦੇ ਕੰਮ-ਕਾਜ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੈਨੇਜਰ ਬਾਲ ਭਵਨ, ਸੈਕਟਰੀ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵ-ਜਨਮੇਂ ਬੱਚਿਆਂ ਲਈ ਪੰਘੂੜਾ ਸਥਾਪਤ ਕਰਨ ਗੁਰਦਾਸਪੁਰ ਸ਼ਹਿਰ ਵਿੱਚ ਕਿਸੇ ਢੁੱਕਵੀਂ ਥਾਂ ਦੀ ਪਛਾਣ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਸਿਵਲ ਹਸਪਤਾਲ ਬਟਾਲਾ ਵਿਖੇ ਸਥਾਪਤ ਪੰਘੂੜੇ ਦੀ ਸਫ਼ਾਈ ਅਤੇ ਇਸਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਫਸਟ ਏਡ ਟਰੇਨਿੰਗ ਦੇਣ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਰੈੱਡ ਕਰਾਸ ਅਤੇ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਅਧਿਆਪਕਾਂ ਨੂੰ ਫਸਟ-ਏਡ ਦੀ ਸਿਖਲਾਈ ਦਿੱਤੀ ਜਾਵੇਗੀ ਜੋ ਬਾਅਦ ਵਿੱਚ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਫਸਟ-ਏਡ ਦੀ ਸਿਖਲਾਈ ਦੇਣਗੇ। ਮੀਟਿੰਗ ਦੌਰਾਨ ਬਾਲ ਸੁਰੱਖਿਆ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਹੋਰ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਬਾਲ ਸੁਰੱਖਿਆ ਯੂਨਿਟ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਗਈ।

ਮੀਟਿੰਗ ਦੌਰਾਨ ਏ.ਡੀ.ਸੀ. (ਜ) ਡਾ. ਨਿਧੀ ਕੁਮੁਦ, ਏ.ਡੀ.ਸੀ. (ਡੀ) ਸ. ਮਨਮੋਹਨ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਡੀ.ਈ.ਓ. ਸ. ਅਮਰਜੀਤ ਸਿੰਘ ਭਾਟੀਆ, ਸੁੱਚਾ ਸਿੰਘ ਮੁਲਤਾਨੀ, ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Spread the love