ਗਰਮੀ ਅਤੇ ਲੂ ਤੋਂ ਬਚਾਓ ਸਬੰਧੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ

ਗਰਮੀ ਅਤੇ ਲੂ ਤੋਂ ਬਚਾਓ ਸਬੰਧੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ
ਗਰਮੀ ਅਤੇ ਲੂ ਤੋਂ ਬਚਾਓ ਸਬੰਧੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਜਾਗਰੂਕਤਾ ਸਬੰਧੀ ਬੈਨਰ ਕੀਤਾ ਰਲੀਜ
ਵੱਖ ਵੱਖ ਵਿਭਾਗਾਂ ਨੂੰ ਯੋਗ ਕਾਰਵਾਈ ਦੇ ਨਿਰਦੇਸ਼
ਫਾਜਿ਼ਲਕਾ, 14 ਅਪ੍ਰੈਲ 2022
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਵਾਤਾਵਰਨ ਵਿਚ ਬਦਲਾਅ ਦੇ ਸਿਹਤ ਤੇ ਪ੍ਰਭਾਵਾਂ ਸਬੰਧੀ ਸਿਹਤ ਪ੍ਰੋਗਰਾਮ ਤਹਿਤ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਜਾਗਰੂਕ ਕਰਨ ਹਿੱਤ ਸਿਹਤ ਵਿਭਾਗ ਦੇ ਨਾਲ ਨਾਲ ਦੂਸਰੇ ਸਬੰਧਤ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਇਕ ਜਾਗਰੂਕਤਾ ਬੈਨਰ ਵੀ ਰਲੀਜ ਕੀਤਾ ਹੈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਉਹ ਗਰਮੀ ਅਤੇ ਲੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਓ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੀਣ ਦੇ ਪਾਣੀ ਦੀ ਜਿ਼ਲ੍ਹੇ ਵਿਚ ਕਿਤੇ ਕਮੀ ਨਾ ਰਹੇ।
ਜੰਗਲਾਤ ਵਿਭਾਗ ਨੂੰ ਉਨ੍ਹਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਕਿਹਾ ਹੈ। ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਸਕੂਲਾਂ ਵਿਚ ਗਰਮੀ ਤੋਂ ਬਚਾਓ ਦੇ ਤਰੀਕੇ ਅਪਨਾਉਣ ਲਈ ਕਿਹਾ ਹੈ।ਇਸੇ ਤਰਾਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਆਂਗਣਬਾੜੀ ਕੇਂਦਰਾਂ ਰਾਹੀਂ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ ਗਈ ਹੈ। ਲੇਬਰ ਵਿਭਾਗ ਨੂੰ ਕਿਹਾ ਹੈ ਕਿ ਕੰਮ ਦੀਆਂ ਥਾਂਵਾਂ ਤੇ ਪੀਣ ਦੇ ਪਾਣੀ, ਫਸਟ ਏਡ ਬਾਕਸ ਅਤੇ ਕੰਮ ਦੇ ਸਮੇਂ ਵਿਚ ਤਬਦੀਲੀ ਸਬੰਧੀ ਸਬੰਧਤ ਕੰਪਨੀਆਂ, ਠੇਕੇਦਾਰਾਂ ਨੂੰ ਹਦਾਇਤ ਕੀਤੀ ਜਾਵੇ। ਟਰਾਂਸਪੋਰਟ ਵਿਭਾਗ ਨੂੰ ਬੱਸ ਅੱਡਿਆਂ ਵਿਚ ਪੱਖੇ ਚੱਲਦੇ ਰੱਖਣ, ਪੀਣ ਦੇ ਪਾਣੀ ਅਤੇ ਲੋਕਾਂ ਨੂੰ ਜਾਗਰੂਕਤਾ ਲਈ ਬੈਨਰ ਲਗਾਉਣ ਲਈ ਕਿਹਾ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੂੰ ਪੀਣ ਦੇ ਪਾਣੀ ਦੀ ਨਿਯਮਤ ਸਪਲਾਈ ਅਤੇ ਸ਼ਹਿਰਾਂ ਵਿਚ ਰੁੱਖ ਲਗਾਉਣ ਲਈ ਹਦਾਇਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਅਤੇ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਹਾਜਰ ਸਨ।
ਤੇਜ਼ ਗਰਮੀ ਅਤੇ ਲੂ ਤੋਂ ਬਚਣ ਲਈ ਇਹ ਕਰੋ ਉਪਾਅ
ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਤੇਜ਼ ਗਰਮੀ ਅਤੇ ਲੂ ਤੋਂ ਬਚਣ ਲਈ ਨਿਮਨ ਉਪਾਅ ਕਰਨੇ ਚਾਹੀਦੇ ਹਨ।
-ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਧੁੱਪ ਵਿਚ ਜਾਣ ਤੋਂ ਗੁਰੇਜ਼ ਕਰੋ।
-ਜਿਅਦਾ ਤੋਂ ਜਿਆਦਾ ਪਾਣੀ ਪੀਓ।
-ਹਲਕੇ ਰੰਗ ਦੇ ਸੂਤੀ ਅਤੇ ਖੁੱਲੇ ਕਪੜੇ ਪਾਓ।
-ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਧੁੱਪ ਵਿਚ ਕੰਮ ਕਰਨ ਤੋਂ ਗੁਰੇਜ਼ ਕਰੋ।
-ਬਾਹਰ ਜਾਣ ਸਮੇਂ ਛਤਰੀ, ਟੋਪੀ ਆਦਿ ਦੀ ਵਰਤੋਂ ਕਰੋ।
-ਬੱਚਿਆਂ ਨੂੰ ਪਾਰਕ ਕੀਤੇ ਵਾਹਨ ਵਿਚ ਇੱਕਲੇ ਕਦੇ ਨਾ ਛੱਡੋ।
-ਲੱਸੀ, ਜ਼ੂਸ, ਨਿੰਬੂ ਪਾਣੀ ਜਿਆਦਾ ਪੀਓ।
-ਗਰਮੀ ਕਾਰਨ ਸਿਹਤ ਖਰਾਬ ਹੋਣ ਤੇ ਤੁਰੰਤ ਡਾਕਟਰੀ ਮਦਦ ਲਵੋ।

Spread the love