ਵਿਕਾਸ ਕਾਰਜਾਂ ਦੀ ਸਮੇਂ ਸੀਮਾ ਕੀਤੀ ਜਾਵੇ ਤੈਅ – ਪ੍ਰਮੁੱਖ ਸਕੱਤਰ

Harpreet Singh Sudan (1)
ਵਿਕਾਸ ਕਾਰਜਾਂ ਦੀ ਸਮੇਂ ਸੀਮਾ ਕੀਤੀ ਜਾਵੇ ਤੈਅ - ਪ੍ਰਮੁੱਖ ਸਕੱਤਰ

Sorry, this news is not available in your requested language. Please see here.

ਵਿਕਾਸ ਕਾਰਜਾਂ ਦੇ ਫੰਡਾਂ ਵਿੱਚ ਕੋਈ ਕਮੀ ਨਹੀਂ
ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ 5 ਅਗਸਤ 2022

ਪੰਜਾਬ ਸਰਕਾਰ ਵਲੋਂ ਜਿਲ੍ਹੇ ਅੰਦਰ ਜਿਨ੍ਹੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨਾਂ ਦੇ ਸਮੇਂ ਸੀਮਾ  ਨੂੰ ਤੈਅ ਕੀਤਾ ਜਾਵੇ ਅਤੇ ਮਿੱਥੇ ਸਮੇਂ ਦੌਰਾਨ ਹੀ ਸਾਰੇ ਕਾਰਜ ਮੁਕੰਮਲ ਹੋਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਰਾਮੇਸ਼ ਕੁਮਾਰ ਗੰਟਾ ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ -ਕਮ-ਪ੍ਰਭਾਰੀ ਸਕੱਤਰ ਅੰਮ੍ਰਿਤਸਰ ਵਲੋਂ ਬੀਤੀ ਸ਼ਾਮ ਜਿਲ੍ਹੇ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਰੀਵਿਊ ਮੀਟਿੰਗ ਕਰਨ ਉਪਰੰਤ ਕੀਤਾ।

ਹੋਰ ਪੜ੍ਹੋ :-ਸੇਵਾ ਕੇਂਦਰਾਂ ਵਿਚ ਹਰ ਘਰ ਤਿਰੰਗਾ ਮੁਹਿੰਮ ਤਹਿਤ ਲਹਿਰਾਏ ਕੌਮੀ ਝੰਡੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜ ਜਿਵੇਂ ਕਿ ਸਰਕਟ ਹਾਊਸ, ਬਾਓਗੈਸ ਪਲਾਂਟ, ਬੀਆਰਟੀਸੀ ਪ੍ਰੋਜੈਕਟ, 22 ਨੰਬਰ ਫਾਟਕ ਤੇ ਪੁੱਲ ਦੀ ਉਸਾਰੀ, ਤੁੰਗ ਢਾਬ ਡਰੇਨ, ਸਰਕਾਰੀ ਬਿਲਡਿੰਗਾਂ ਤੇ ਸੋਲਰ ਸਿਸਟਮ ਲਗਾਉਣ ਸਬੰਧੀ ਪ੍ਰੋਜੈਕਟ ਅਤੇ ਹੋਰ ਚਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਮੁੱਖ ਸਕੱਤਰ ਨੂੰ ਦਿੱਤੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੰਟਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮਿਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵਲੋਂ ਉਨਾਂ ਨੂੰ ਅੰਮ੍ਰਿਤਸਰ ਜਿਲੇ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਜੇਕਰ ਕਿਸੇ ਵਿਕਾਸ ਕਾਰਜਾਂ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਜੀ ਦੇ ਧਿਆਨ ਵਿਚ ਲਿਆ ਕੇ ਉਸਦਾ ਹੱਲ ਕੀਤਾ ਜਾ ਸਕੇ।

ਸ੍ਰੀ ਗੰਟਾ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਧਾਰਮਿਕ ਤੇ ਇਤਿਹਾਸਿਕ ਜਿਲਾ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਰੋਜ਼ਾਨਾ ਇਥੇ ਆਉਂਦੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈਰੀਟੇਜ਼ ਸਟਰੀਟ ਵਿੱਖੇ ਯਾਤਰੂਆਂ ਦੀ ਸਹੂਲਤ ਲਈ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸਨੈਚਿੰਗ ਤੇ ਵੀ ਕਾਬੂ ਪਾਇਆ ਜਾਵੇ। ਉਨਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਹਰਿਆਵਲ ਯੋਜਨਾ ਦੇ ਤਹਿਤ ਹਰੇਕ ਹਲਕੇ ਵਿੱਚ ਪੰਜਾਹ ਹਜ਼ਾਰ ਪੌਦੇ ਲਗਾਏ ਜਾਣੇ ਹਨ। ਉਨਾਂ ਕਿਹਾ ਕਿ ਇਨਾਂ ਪੌਦਿਆਂ ਨੂੰ ਲਗਾਉਣ ਦੇ ਨਾਲ-ਨਾਲ ਇਨਾਂ ਦੀ ਦੇਖ ਰੇਖ ਵੀ ਯਕੀਨੀ ਬਣਾਇਆ ਜਾਵੇ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੂਧਲ,ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਸਚਿਨ ਪਾਠਕ, ਐਸ.ਡੀ.ਐਮਜ਼ ਅੰਮ੍ਰਿਤਸਰ-1 ਮਨਕੰਵਲ ਸਿੰਘ, ਅਜਾਨਾਲਾ ਸ: ਅਮਨਪ੍ਰੀਤ ਸਿੰਘ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਡੀ.ਐਸ.ਪੀ. ਹੈਡਕੁਆਟਰ ਸ੍ਰੀਮਤੀ ਜਸਵੰਤ ਕੌਰ, ਜਿਲ੍ਹਾ ਮਾਲ ਅਫ਼ਸਰ ਸ੍ਰੀ ਸੰਜੀਵ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਕੁਮਾਰ, ਐਕਸੀਅਨ ਵਾਟਰ ਸਪਲਾਈ ਸ੍ਰੀ ਪੰਕਜ ਜੈਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ :   ਸ੍ਰੀ ਰਾਮੇਸ਼ ਕੁਮਾਰ ਗੰਟਾ ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ -ਕਮ-ਪ੍ਰਭਾਰੀ ਸਕੱਤਰ ਅੰਮ੍ਰਿਤਸਰ ਜਿਲ੍ਹੇ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਰੀਵਿਊ ਮੀਟਿੰਗ ਕਰਦੇ ਹੋਏ।

Spread the love