ਜ਼ਿਲ੍ਹੇ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਧ ਤੋਂ ਵੱਧ ਅਪਣਾਉਣ- ਡਿਪਟੀ ਕਮਿਸ਼ਨਰ

_Amrit Singh (1)
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫਿਰੋਜ਼ਪੁਰ ਅੰਦਰ ਸਮੂਹ ਖੁੱਲ੍ਹੇ ਬੋਰਵੈਲਾਂ ਨੂੰ ਤੁਰੰਤ ਢਕਵਾਉਣ/ ਬੰਦ ਕਰਵਾਉਣ ਦੇ ਹੁਕਮ ਜਾਰੀ

Sorry, this news is not available in your requested language. Please see here.

ਕਿਹਾ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ
ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨਾ ਬੀਜ ਸਕਦੇ ਹਨ ਕਿਸਾਨ

ਫਿਰੋਜ਼ਪੁਰ 14 ਮਈ 2022

ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ ਤਾਂ ਜੋ ਦਿਨੋ-ਦਿਨ ਡੂੰਘੇ ਹੋ ਰਹੇ ਪਾਣੀ ਦੇ ਸੰਕਟ ਤੋਂ ਨਿਜਾਤ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣਗੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ

ਹੋਰ ਪੜ੍ਹੋ :-ਵਿਧਾਇਕ ਭੋਲਾ ਵੱਲੋਂ ਹੰਬੜਾ ਰੋਡ ‘ਤੇ ਸਰਕਾਰੀ ਸਕੂਲ ਦਾ ਦੌਰਾ

ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ 20 ਮਈ ਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਜੀਰੋ ਡਰਿੱਲ ਮਸ਼ੀਨਾਂ ਹਨ ਉਹ ਇਨ੍ਹਾਂ ਮਸ਼ੀਨਾਂ ਨੂੰ ਮੋਡੀਫਾਈ ਕਰਕੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਵਰਤ ਸਕਦੇ ਹਨ। ਉਨਾਂ ਕਿਹਾ ਕਿ ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬਚਤ ਹੁੰਦੀ ਹੈਉਥੇ ਲੇਬਰ ਦੇ ਖਰਚੇ ਵੀ ਘੱਟਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ 90 ਅਫਸਰਾਂ/ਅਧਿਕਾਰੀਆਂ ਨੂੰ ਵੱਖ-ਵੱਖ ਪਿੰਡ ਵੰਡੇ ਗਏ ਹਨ ਤਾਂ ਜੋ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਇਸ ਤਕਨੀਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬਚਤ ਅੱਜ ਤੋਂ ਹੀ ਸ਼ੁਰੂ ਕਰਨੀ ਪਵੇਗੀ ਤੇ ਅਜਿਹਾ ਕਿਸਾਨ ਵੀਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਜ਼ਿਲ੍ਹੇ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾ ਕੇ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

Spread the love