ਮੈਡੀਕਲ ਕੈਂਪ ਵਿਚ 27 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

CAMP
ਮੈਡੀਕਲ ਕੈਂਪ ਵਿਚ 27 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

Sorry, this news is not available in your requested language. Please see here.

14ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ

ਗੁਰਦਾਸਪੁਰ, 21 ਸਤੰਬਰ  2021

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਲੱਮ ਏਰੀਆ, (ਢਾਬ) ਗੁਰਦਾਸਪੁਰ ਵਿਖੇ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ 14ਵੇਂ ਮੈਡੀਕਲ ਜਾਂਚ ਕੈਂਪ ਵਿਚ 27 ਮਰੀਜਾਂ ਦੀ ਜਾਂਚ ਕਰਕੇ, ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ, ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਪਿ੍ਰੰਸ, ਰੀਟਾ ਕੁਮਾਰੀ ਫਾਰਮਾਸਿਸਟ, ਪ੍ਰਦੀਪ ਲੈਬ ਟੈਕਸ਼ੀਅਨ ਮੋਜੂਦ ਸਨ।

ਹੋਰ ਪੜ੍ਹੋ -ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਰਕਾਰੀ ਕਾਲਜ ਲਾਧੂਪੁਰ, ਕਾਹਨੂੰਵਾਨ ਦਾ ਦੋਰਾ

ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ।

ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਲੋੜਵੰਦ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।

Spread the love