ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰਬਰ 122, ਬਲਾਕ ਬੀ ਵਿਖੇ ਐਸ.ਸੀ.ਸੀ ਸੈੱਲ ਸਥਾਪਤ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

Sorry, this news is not available in your requested language. Please see here.

ਗੁਰਦਾਸਪੁਰ, 13 ਜਨਵਰੀ 2022

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ 8 ਜਨਵਰੀ 2022 ਨੂੰ ਵਿਧਾਨ ਸਭਾ ਚੋਣਾਂ-2022 ਚੋਣਾਂ ਦੇ ਐਲਾਨ ਨਾਲ ਹੀ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਲਾਗੂ ਹੋ ਗਿਆ ਸੀ। ਜਿਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਸਖ਼ਤੀ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੇ ਮੰਤਵ ਨਾਲ ਕਮਰਾ ਨੰਬਰ 122, ਬਲਾਕ ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਐਮ.ਸੀ.ਸੀ ਸੈੱਲ ਸਥਾਪਤ ਕੀਤਾ ਗਿਆ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟਾਫ ਦੀ ਕੀਤੀ ਰੈਂਡੋਮਾਈਜ਼ੇਸ਼ਨ

ਉਨਾਂ ਦੱਸਿਆ ਕਿ ਉਨਾਂ ਦੀ ਪ੍ਰਧਾਨਗੀ ਹੇਠ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਸ੍ਰੀ ਰਾਹੁਲ ਐਡਸ਼ੀਨਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ (ਰੂਰਲ ਡਿਵਲਪਮੈਂਟ), ਅਮਨਪ੍ਰੀਤ ਸਿੰਘ ਸੰਧੂ ਜ਼ਿਲਾ ਅਟਾਰਨੀ ਲੀਗਰ ਗੁਰਦਾਸਪੁਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਇਹ ਕਮੇਟੀ ਜਿਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਬੇੜਾ ਕਰੇਗੀ, ਓਥੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੰਟਰੱਕਸ਼ਨ ਆਦਿ ਕੰਮਾਂ ਦੀ ਪਰਪੋਜ਼ਲ ਸਬੰਧੀ ਵੀ ਕੰਮ ਕਰੇਗੀ।

Spread the love