ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ

Sorry, this news is not available in your requested language. Please see here.

ਤਰਨ ਤਾਰਨ 25 ਮਾਰਚ 2022

ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ, ਆਈ.ਏ.ਐਸ.  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋ ਬੇਰੋਜ਼ਗਾਰ ਨੋਜ਼ਵਾਨਾ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਉਨ੍ਹਾਂ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ 79 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾ ਵਿੱਚੋ 25 ਊਮੀਦਵਾਰਾਂ ਦੀ ਕੰਪਨੀਆਂ ਵੱਲੋ ਚੋਣ ਕੀਤੀ ਗਈ, ਪਲੇਸਮੈਂਟ ਕੈਂਪ ਵਿਚ ਡਾਈਮੰਡ ਵਰਲਡ ਡੀਜ਼ੀਟਲ ਸੇਵਾ ਕੇਂਦਰ ਅਤੇ 1gile 8arbal ਕੰਪਨੀ  ਵੱਲੋ ਭਾਗ ਲਿਆ ਗਿਆ। ਇਸ ਤੋਂ ਇਲਾਵਾ ਕੈਰੀਅਰ ਕਾਉਂਸਲਰ ਭਾਰਤੀ ਸ਼ਰਮਾਂ ਵੱਲੋਂ ਗਰੁੱਪ ਕਾਂਉਸਲਿੰਗ ਸ਼ੈਸ਼ਨ ਲਿਆ ਗਿਆ, ਜਿਸ ਵਿੱਚ ਜਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਬਿਉਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਅਤੇ ਚੱਲ ਰਹੀਆਂ ਟੇ੍ਰਨਿੰਗਾ ਬਾਰੇ ਦੱਸਿਆ ਗਿਆ।

Spread the love