11 ਮਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

GHAR GHAR ROZGAR
GHAR GHAR ROZGAR MISSION

Sorry, this news is not available in your requested language. Please see here.

ਅੰਮ੍ਰਿਤਸਰ 9 ਮਈ 2022 

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ੍ਰੀ ਵਿਕਰਮ ਜੀਤ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸਵੈਬਰਜ਼,ਓਕਟੋਪਸਟੈੱਕ ਸਲਿਊਸ਼ਨਕਲਗੀਧਰ ਪਬਲਿਕ ਸਕੂਲ  ਵੱਲੋਂ ਭਾਗ ਲਿਆ ਜਾਵੇਗਾ।

ਹੋਰ ਪੜ੍ਹੋ :-ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਧਰਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰੇ ਦਾ ਕੀਤਾ ਉਦਘਾਟਨ

ਇਨ੍ਹਾਂ ਕੰਪਨੀ ਬਿਜ਼ਨਸ ਡਿਵੈੱਲਪਮੈਂਟਐਕਜਿਕਿਊਟਿਵ,  ਸਕੂਲ ਟੀਚਰਕਸਟਰਮ ਸਪੋਰਟ ਐਕਜਿਕਿਊਟਿਵ ਅਤੇ ਕੌਂਸਲਰ ਦੀਆਂ ਅਸ਼ਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।

Spread the love