ਜ਼ਿਲ੍ਹਾ ਕਾਨੂੰਨੀ ਅਥਾਰਿਟੀ ਫਿਰੋਜ਼ਪੁਰ ਵੱਲੋਂ ਪੈਰਾਡਾਈਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ

Paradise Public Senior Secondary School
ਜ਼ਿਲ੍ਹਾ ਕਾਨੂੰਨੀ ਅਥਾਰਿਟੀ ਫਿਰੋਜ਼ਪੁਰ ਵੱਲੋਂ ਪੈਰਾਡਾਈਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ

Sorry, this news is not available in your requested language. Please see here.

ਫਿਰੋਜ਼ਪੁਰ 20 ਅਪ੍ਰੈਲ 2022 

ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਸਚਿਨ ਸ਼ਰਮਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਜੇ.ਐੱਮ. ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਪੈਰਾਡਾਈਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਰਾ ਵਿਖੇ ਘਰੋ ਭੱਜਣ ਵਾਲੇ ਨਵਵਿਆਹੁਤਾ ਬੱਚਿਆਂ ਦੀ ਮਾਨਸਿਕਤਾ ਦੇ ਸੁਧਾਰ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਵੇਰੇ ਅਤੇ ਸ਼ਾਮ ਵੇਲੇ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਆਦੇਸ਼

ਇਸ ਮੌਕੇ ਸੀ.ਜੇ.ਐਮ ਏਕਤਾ ਉੱਪਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਹਿੰਦੂ ਮੈਰਿਜ ਐਕਟ 1955 ਦੇ ਤਹਿਤ ਲੜਕੀ ਦੇ ਵਿਆਹ ਦੀ ਉਮਰ 18 ਸਾਲ ਅਤੇ ਲੜਕੇ ਦੇ ਵਿਆਹ ਦੀ ਉਮਰ 21 ਸਾਲ ਨਿਯੁਕਤ ਕੀਤੀ ਗਈ ਹੈ । ਮਾਪਿਆਂ ਦੀ ਸਹਿਮਤੀ ਹੀ ਵਿਆਹ ਦਾ ਸਹੀ ਫੈਸਲਾ ਇਸ ਸਮਾਜ ਵਿੱਚ ਮਾਨਤਾ ਪ੍ਰਾਪਤ ਹੁੰਦਾ ਹੈ। ਇਸ ਦੇ ਉਲਟ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲਿਆਂ ਦੀ ਮਾਨਸਿਕਤਾ ਦੋਹਾਂ ਧਿਰਾਂ ਦੇ ਮਾਪਿਆਂ ਲਈ ਸਮਾਜ ਵਿਚ ਮੁਸ਼ਕਲਾਂ ਪੈਦਾ ਕਰਦਾ ਹੈ। ਇਸ ਲਈ ਲੜਕੇ ਅਤੇ ਲੜਕੀਆਂ ਨੂੰ ਮਾਪਿਆਂ ਦੀ ਸਹਿਮਤੀ ਨਾਲ ਹੀ ਵਿਆਹ ਕਰਵਾਉਣਾ ਚਾਹੀਦਾ ਹੈ।

ਇਸ ਸੈਮੀਨਾਰ ਤੋਂ ਬਾਅਦ ਇਸ ਕਮੇਟੀ ਅਤੇ ਸਕੂਲ ਮੈਨੇਜਮੈਂਟ ਨੇ ਜੱਜ ਸਾਹਿਬ ਨੂੰ ਸਨਮਾਨਿਤ ਕੀਤਾ । ਇਸ ਤੋਂ ਬਾਅਦ ਜੱਜ ਸਾਹਿਬ ਵੱਲੋਂ ਫਰੰਟ ਆਫਿਸ ਜੁਡੀਸ਼ੀਅਲ ਕੋਰਟ ਕੰਪਲੈਕਸ ਜੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਬ ਡਵੀਜਨ ਜੀਰਾ ਦੇ ਜੱਜ ਸਾਹਿਬਾਨ ਮਿਸ ਪਰਵਿੰਦਰ ਕੌਰ, ਜਗਵਿੰਦਰ ਸਿੰਘ ਅਤੇ ਸ਼੍ਰੀ ਅੰਸ਼ੁਮਨ ਸਿਆਗ ਵੀ ਹਾਜ਼ਰ ਸਨ । ਇਸ ਮੌਕੇ ਸੀ.ਜੇ.ਐੱਮ ਮੈਡਮ ਨੇ ਜੀਰਾ ਦੇ ਪੈਨਲ ਐਡਵੋਕੇਟ ਅਤੇ ਪਰੋ ਬੋਨੋ ਐਡੋਵੋਕੇਟ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਤੀ 14 ਮਈ 2022 ਨੂੰ ਨੈਸ਼ਨਲ ਲੋਕ ਅਦਾਲਤ ਆ ਰਹੀ ਹੈ ਜਿਸ ਵਿੱਚ ਅਸੀਂ ਸਾਰਿਆਂ ਨੇ ਆਪਣੇ ਆਪਣੇ ਯਤਨਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਇਸ ਲੋਕ ਅਦਾਲਤ ਵਿੱਚ ਕੇਸ ਲਗਵਾਉਣੇ ਹਨ ਤਾਂ ਜ਼ੋ ਅਸੀਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾ ਸਕੀਏ। ਇਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਵੀ ਬਰਬਾਦ ਹੋਣ ਤੋਂ ਬਚੇਗਾ।

ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸਾਰੇ ਪੈਨਲ ਐਡਵੋਕੇਟ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨ ਜ਼ੋ ਕਿ ਸਬ ਤਹਿਸੀਲ ਜੀਰਾ ਵਿਖੇ ਤਾਇਨਾਤ ਹਨ ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਅਤੇ ਫਰੰਟ ਆਫਿਸ ਵਿੱਚ ਆਉਣ ਵਾਲੀ ਆਮ ਜਨਤਾ ਅਤੇ ਪੈਨਲ ਦੇ ਵਕੀਲ ਸਾਹਿਬਾਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਬਾਰੇ ਵੀ ਭਰੋਸਾ ਦਿੱਤਾ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਪਰੋ ਬੋਨੋ ਸਕੀਮ ਬਾਰੇ ਜੀਰਾ ਦੇ ਪਰੋ ਬੋਨੋ ਪੈਨਲ ਐਡਵੋਕੇਟ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਸੇਵਾਵਾਂ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਲੀਗਲ ਸਰਵਿਸਜ਼ ਕਮੇਟੀ ਜੀਰਾ ਦੇ ਮੈਂਬਰ ਸ਼੍ਰੀ ਸਤਿੰਦਰ ਸਚਦੇਵਾ ਮਹਿੰਦਰਪਾਲ ਸਿੰਘ, ਵਨੀਤਾ ਝਾਂਜੀ, ਨੀਰੂ ਸ਼ਰਮਾ, ਹਰਜੀਤ ਸਿੰਘ ਸਕੂਲ ਪ੍ਰਿੰਸੀਪਲ ਅਤੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ ਇਸ ਮੌਕੇ ਹਾਜ਼ਰ ਸਨ ।

Spread the love