ਜਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

R S ROY
ਜਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

Sorry, this news is not available in your requested language. Please see here.

ਐਸ.ਏ.ਐਸ. ਨਗਰ 5 ਜਨਵਰੀ 2021
ਸ੍ਰੀ ਆਰ.ਐਸ. ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਸ਼੍ਰੀ ਵਜੀਰ ਸਿੰਘ ਖਹਿਰਾ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸ੍ਰੀ ਬਲਜਿੰਦਰ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀ ਜੀ.ਐਸ. ਸੇਖੋਂ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ਼੍ਰੀ ਸੰਜੀਵ ਬਤਰਾ, ਜਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ, ਸ਼੍ਰੀ ਪ੍ਰੀਤ ਕੰਵਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਐਸ.ਏ.ਐਸ. ਨਗਰ ਅਤੇ ਸ਼੍ਰੀ ਸੁਨੇਹਪ੍ਰੀਤ ਸਿੰਘ, ਪ੍ਰਧਾਨ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਨੇ ਸ਼ਿਰਕਤ ਕੀਤੀ।
ਇਸ ਮੀਟਿੰਗ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਸ੍ਰੀ ਆਰ.ਐਸ. ਰਾਏ, ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 276 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜੁਡੀਸ਼ੀਅਲ ਅਧਿਕਾਰੀਆਂ ਵਲੋਂ 135 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਕੋਵਿਡ ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਿਨ੍ਹਾਂ ਮਾਸਕ ਪਹਿਲੇ ਵਿਅਕਤੀਆਂ ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਦਾਖਲ ਹੋਣ ਤੋਂ ਰੋਕਿਆ ਜਾਵੇ।
Spread the love