ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆਂ ਮੁਹਿੰਮ ਤਹਿਤ 27 ਪਿੰਡਾਂ ‘ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆਂ ਮੁਹਿੰਮ ਤਹਿਤ 27 ਪਿੰਡਾਂ 'ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Sorry, this news is not available in your requested language. Please see here.

-940 ਵਸਨੀਕਾਂ ਨੇ ਵੀ ਕੀਤੀ ਸ਼ਮੂਲੀਅਤ
– ਜੀ.ਐਚ.ਜੀ. ਖਾਲਸਾ ਕਾਲਜ਼ ਸੁਧਾਰ ਵਿਖੇ ਆਸ਼ਾ ਵਰਕਰਾਂ ਲਈ ਵਿਸ਼ੇਸ਼ ਸੈਮੀਨਾਰ ਆਯੋਜਿਤ
-300 ਆਸ਼ਾ ਵਰਕਰਾਂ ਬਣੀਆਂ ਸੈਮੀਨਾਰ ਦਾ ਹਿੱਸਾ

ਲੁਧਿਆਣਾ, 21 ਅਕਤੂਬਰ 2021

ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਮੁਹਿੰਮ (Campaign) ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ । ਅੱਜ ਮਿਤੀ 21.10.2021 ਨੂੰ ਇਨ੍ਹਾਂ ਟੀਮਾਂ ਵੱਲੋਂ ਤਕਰੀਬਨ 27 ਪਿੰਡਾਂ ਵਿੱਚ Legal Awareness Programmes ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਿ ਤਕਰੀਬਨ  940  ਲੋਕਾਂ ਵੱਲੋਂ ਭਾਗ ਲਿਆ ਗਿਆ ।

ਹੋਰ ਪੜ੍ਹੋ :-ਉਪ ਚੋਣ ਕਮਿਸ਼ਨਰ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਚੋਣ ਤਿਆਰੀਆਂ ਦੀ ਕੀਤੀ ਸਮੀਖਿਆ

ਇਸ ਮੁਹਿੰਮ ਤਹਿਤ DLSA, ਲੁਧਿਆਣਾ ਵੱਲੋਂ ਅੱਜ G.H.G. Khalsa College, Sudhar ਵਿਖੇ ਜਿਲ੍ਹੇ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੰਮ ਕਰ ਰਹੀ ਆਂਗਨਵਾੜੀ ਵਰਕਰਾਂ ਅਤੇ  ਆਸ਼ਾ  ਵਰਕਰਾਂ ਲਈ ਇੱਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਕੀਤੀ ਗਈ ।  ਇਸ ਸੈਮੀਨਾਰ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਹਾਜ਼ਰ ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਉਹ ਪਿੰਡਾਂ ਵਿੱਚ Door to Door ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦਾ ਫਾਇਦਾ ਲੈ ਸਕਣ । ਇਸ ਸੈਮੀਨਾਰ ਵਿੱਚ ਲਗਭਗ 300 ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਭਾਗ ਲਿਆ ਗਿਆ ।

ਇਸ ਮੁਹਿੰਮ ਤਹਿਤ ਹੀ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ G.H.G. Khalsa College, Sudhar ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਵੀ ਇੱਕ ਵਿਸ਼ੇੇ਼ਸ਼ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ  ਜਿਸਦੀ ਪ੍ਰਧਾਨਗੀ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਕੀਤੀ ਗਈ । ਇਸ ਸੈਮੀਨਾਰ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ।  ਇਸ ਸੈਮੀਨਾਰ ਵਿੱਚ ਕਾਲਜ ਦੇ ਲਗਭਗ 400 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ।

Spread the love