ਲੁਧਿਆਣਾ, 19 ਅਕਤੂਬਰ 2021
ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਹੋਰ ਪੜ੍ਹੋ :-ਹਰੇਕ ਨਾਗਰਿਕ ਨੂੰ ਸ਼ਹਿਰੀ ਸੇਵਾਵਾਂ ਯਕੀਨੀ ਬਣਾਉਣ ਲਈ ਸੁਵਿਧਾ ਕੈਂਪ 21 ਅਕਤੂਬਰ ਤੋਂ
ਇਸ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਜ਼ਿਨ੍ਹਾਂ ਵੱਲੋਂ ਵੱਲੋਂ ਕਰੀਬ 32 ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਕਾਨੂੰਨੀ ਜਾਗਰੂਕਤਾ ਮੁਹਿੰਮ ਅਧੀਨ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਦੋਰਾਹਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਦੋਰਾਹਾ ਦੇ ਦਫਤਰ ਵਿੱਚ ਬਲਾਕ ਦੋਰਾਹਾ ਦੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਇਕੱਤਰਿਤ ਪੰਚਾਂ ਸਰਪੰਚਾਂ ਨੂ਼ੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਮੁਹੰਮ ਦੌਰਾਨ ਲੁਧਿਆਣਾ ਜ਼ਿਲੇ ਦੇ ਤਕਰੀਬਨ 68 ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਵਿਦਿਆਰਥੀ ਲੀਗਲ ਲੀਟਰੇਸੀ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਾਨੂੰਨੀ ਜਾਣਕਾਰੀ ਦੇਣ ਲਈ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਤਕਰਬੀਨ 7000 ਵਿਦਿਆਰਥੀਆਂ ਵੱਲੋਂ ਭਾਗ ਲਿਆ।