ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਐਸ.ਟੀ.ਐਸ.ਈ/ਐਨਐਮਐਮਐਸ  ਦੀ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਨਜ਼ਦੀਕ ਧਾਰਾ 144 ਲਾਗੂ ਦੇ ਹੁਕਮ ਜਾਰੀ

Amrit Singh
ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ

Sorry, this news is not available in your requested language. Please see here.

ਫ਼ਿਰੋਜ਼ਪੁਰ  10 ਮਈ 2022

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ  ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ 15 ਮਈ ਦਿਨ ਐਤਵਾਰ ਨੂੰ ਪੀ.ਐਸ.ਟੀ.ਐਸ.ਈ/ਐਨਐਮਐਮਐਸ  (P.S.T.S.E/NMMS)  ਦੀ ਪ੍ਰੀਖਿਆ ਲਈ ਸਥਾਪਿਤ ਕੀਤੇ ਗਏ 06 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫਾ 144 ਸੀ.ਆਰ.ਪੀ.ਸੀ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ :-ਜ਼ਿਲ੍ਹੇ ਵਿੱਚ ਰੋਜਾਨਾ ਮਲੇਰੀਆ/ਡੇਗੂ ਦੀ ਰੋਕਥਾਮ ਲਈ  ਐਂਟੀਲਾਰਵਾ ਗਤੀਵਿਧੀਆ ਕੀਤੀਆ ਜਾਣ :ਸਿਵਲ ਸਰਜਨ ਫਾਜਿਲਕਾ

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੀ.ਐਸ.ਟੀ.ਐਸ.ਈ/ਐਨਐਮਐਮਐਸ  (P.S.T.S.E/NMMS)  ਦੀ  ਪ੍ਰੀਖਿਆ 15 ਮਈ 2022  ਦਿਨ ਐਤਵਾਰ ਨੂੰ 06 ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਦੇਣ ਲਈ ਵੱਖ-ਵੱਖ ਜਗ੍ਹਾ ਤੋ ਪ੍ਰੀਖਿਆਰਥੀ ਹਿੱਸਾ ਲੈਣਗੇ, ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਦਿ ਵੀ ਆਉਣਗੇ, ਜਿਸ ਕਾਰਨ ਇਕੱਠ ਹੋਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪ੍ਰੀਖਿਆ ਕੇਂਦਰਾਂ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 15 ਮਈ ਨੂੰ ਜ਼ਿਲ੍ਹਾ ਫ਼ਿਰੋਜਪੁਰ ਵਿਖੇ ਬਣੇ 06 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫਾ 144 ਲਗਾਈ ਜਾਂਦੀ ਹੈ। ਇਹ ਹੁਕਮ ਇਹਨ੍ਹਾਂ ਪ੍ਰੀਖਿਆਂ ਤੇ ਡਿਊਟੀ ਨਿਭਾ ਰਹੇ ਮੁਲਾਜਮਾ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਅਣਸੁਖਾਂਵੀ ਘਟਨਾ ਨਾਲ ਨਜਿਠਣ ਲਈ ਸਮੂਹ ਸਬੰਧਿਤ ਤਹਿਸੀਲਦਾਰ/ਨਾਇਬ ਤਹਿਸੀਲਦਾਰ ਆਪਣੇ-ਆਪਣੇ ਅਧਿਕਾਰੀ ਖੇਤਰ ਵਿੱਚ ਬਤੌਰ ਡਿਊਟੀ ਮੈਜਿਸਟਰੇਟ ਤੈਨਾਤ ਰਹਿਣਗੇ।

Spread the love