ਬਰਨਾਲਾ, 20 ਅਕਤੂਬਰ 2021
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਪਰੋਕਤ ਹੁਕਮ ਮਿਤੀ 18 ਜਨਵਰੀ 2022 ਤੱਕ ਲਾਗੂ ਰਹਿਣਗੇ।