ਡਾ. ਅੰਬੇਡਕਰ ਨੇ ਆਧੁਨਿਕ ਭਾਰਤ ਦੇ ਨਿਰਮਾਣ ਲਈ ਪਾਇਆ ਵਿਲੱਖਣ ਯੋਗਦਾਨ ਸਾਕਸ਼ੀ ਸਾਹਨੀ
ਭਾਰਤੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਡਾ. ਅੰਬੇਡਕਰ ਦੀ ਦੇਣ ਲਾਮਿਸਾਲ- ਡਾ. ਨਾਨਕ ਸਿੰਘ
ਪਟਿਆਲਾ, 14 ਅਪ੍ਰੈਲ 2022
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਅੱਜ 131ਵੇਂ ਜਨਮ ਦਿਵਸ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਹੋਰ ਪੜ੍ਹੋ :-ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ – ਸੁਰਭੀ ਮਲਿਕ
ਇਸ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ ਅਤੇ ਭਾਰਤੀ ਸਮਾਜ ਦੇ ਵਿਕਾਸ ‘ਚ ਪਾਇਆ ਅਹਿਮ ਤੇ ਵਿਲੱਖਣ ਯੋਗਦਾਨ ਸਦਾ ਯਾਦ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਵਿਸ਼ੇਸ਼ ਦਿਨ ‘ਤੇ ਸਮਾਜ ਦੇ ਹਰੇਕ ਵਰਗ ਤੱਕ ਪਹੁੰਚ ਬਣਾਉਣ ਲਈ ਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਪਟਿਆਲਾ ਜ਼ਿਲ੍ਹੇ ‘ਚ ਅੱਠ ਜਨ ਸੁਵਿਧਾ ਕੈਂਪ ਲਗਾਏ ਗਏ ਹਨ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਭਾਰਤ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਸਮੁਚਾ ਜੀਵਨ ਲਗਾਇਆ। ਉਹ ਸਮੁਚੇ ਦੇਸ ਵਾਸੀਆਂ ਲਈ ਇੱਕ ਚਾਨਣ ਮੁਨਾਰਾ ਵੀ ਸਨ, ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਉਨ੍ਹਾਂ ਦੇ ਸੰਦੇਸ਼ਾਂ ‘ਤੇ ਅਮਲ ਕਰੀਏ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਸਾਡੇ ਭਾਰਤੀ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਇਆ, ਉਨ੍ਹਾਂ ਦੀ ਦੇਣ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਨੂੰ ਅੱਗੇ ਲਿਜਾਣ ਲਈ ਸਾਡਾ ਵੀ ਫ਼ਰਜ ਬਣਦਾ ਹੈ ਕਿ ਅਸੀਂ ਹਰ ਬੱਚੇ ਨੂੰ ਸਿੱਖਿਆ ਪ੍ਰਦਾਨ ਕਰਨ ‘ਚ ਆਪਣਾ ਯੋਗਦਾਨ ਪਾਈਏ ਤਾਂ ਕਿ ਇਨ੍ਹਾਂ ਬੱਚਿਆਂ ਨੂੰ ਪੜ੍ਹ-ਲਿਖ ਕੇ ਦੇਸ਼ ਦੇ ਬਿਹਤਰ ਨਾਗਰਿਕ ਬਣਨ ਦਾ ਇੱਕ ਸਮਾਨ ਮੌਕਾ ਮਿਲੇ।
ਇਸ ਮੌਕੇ ਏ.ਡੀ.ਸੀ. (ਡੀ) ਗੌਤਮ ਜੈਨ, ਸਹਾਇਕ ਕਮਿਸ਼ਨਰ (ਯੂ.ਟੀ) ਚੰਦਰ ਜੋਤੀ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁੱਖ ਸਾਗਰ ਸਿੰਘ, ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਇੰਜ. ਆਰ.ਐਸ. ਸਿਆਣ, ਇੰਜ ਆਰ.ਐਸ ਬੰਗੜ, ਮਲਾਗਰ ਸਿੰਘ, ਜਸਮੇਰ ਸਿੰਘ, ਹਰੀ ਸਿੰਘ, ਰਤਨ ਲਾਲ, ਕੁਸ਼ਵਿੰਦਰ ਸਿੰਘ, ਅਮਰਜੀਤ ਸਿੰਘ, ਵਿਦਿਆਰਥੀ ਜਥੇਬੰਦੀ ਦੇ ਆਗੂ ਪ੍ਰਗਟ ਸਿੰਘ ਸਮੇਤ ਹਰ ਸ਼ਖ਼ਸੀਅਤਾਂ ਮੌਜੂਦ ਸਨ।
ਫੋਟੋ ਕੈਪਸ਼ਨ- ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ। ਉਨ੍ਹਾਂ ਦੇ ਨਾਲ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁੱਖ ਸਾਗਰ ਸਿੰਘ ਵੀ ਨਜ਼ਰ ਆ ਰਹੇ ਹਨ।