ਵਿਦਿਆਰਥੀਆਂ ਨੂੰ ਮੌਕੇ ਤੇ ਦਿੱਤੀ ਗਈ ਰਜਿਸਟ੍ਰੇਸ਼ਨ ਗਾਈਡੈਂਸ
ਐਸ.ਏ.ਐਸ.ਨਗਰ, 11 ਜਨਵਰੀ 2023
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ2, ਐਸ.ਏ.ਐਸ. ਨਗਰ ਵਿਖੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮੌਕੇ ਤੇ ਰਜਿਸਟ੍ਰੇਸ਼ਨ ਗਾਈਡੈਂਸ ਵੀ ਦਿੱਤੀ ਗਈ। ਇਸ ਮੌਕੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਡਿੰਪਲ ਥਾਪਰ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਮੌਕੇ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਬਾਰੇ ਉਤਸਾਹਿਤ ਕੀਤਾ ਗਿਆ।
ਹੋਰ ਪੜ੍ਹੋ – 05 ਜਨਵਰੀ ਤੋਂ ਸ਼ੁਰੂ ਹੋਏ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਭਰਵੇਂ ਹੁੰਗਾਰੇ ਨਾਲ ਸਮਾਪਨ
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।