ਫ਼ਿਰੋਜ਼ਪੁਰ 28 ਅਕਤੂਬਰ 2021
ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀ ਗੁਰੂਹਰਸਹਾਏ ਦਾ ਇੱਕ ਕਿਸਾਨ ਮੋਹਿੰਦਰ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦੇ ਪੁੱਤਰ ਗਗਨਦੀਪ ਸਿੰਘ ਨੂੰ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਉਸ ਨੂੰ ਸੇਵਾਦਾਰ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਵਿੱਚੋਂ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਜਿਸ ਕਰਕੇ ਅੱਜ ਉਸ ਦੇ ਪੁੱਤਰ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦੇ ਦਿੱਤਾ ਗਿਆ।