ਗੁਰਦਾਸਪੁਰ, 10 ਅਪ੍ਰੈਲ 2022
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ 13 ਅਪ੍ਰੈਲ ਨੂੰ ਬਟਾਲਾ ਦੀ ਪਸ਼ੂ ਮੰਡੀ ਵਿਚ ਸਵੇਰੇ 10 ਵਜੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਸਿੱਖ ਨੈਸ਼ਨਲ ਕਾਲਿਜ ਬੰਗਾ ਵਿੱਚ ਕਲਮ ਸੰਸਥਾ ਵੱਲੋਂ ਛੇ ਪ੍ਰਮੁੱਖ ਲੇਖਕਾਂ ਦਾ ਸਨਮਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਹੈਡਕੁਆਟਰ ਦੇ ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਕਰਨਗੇ ਅਤੇ ਹਲਕਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਖੇਤੀਬਾੜੀ ਨਾਲ ਸਬੰਧਿਤ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕਰਨ।