ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਫੁਟਬਾਲ ਤੇ ਕਬੱਡੀ ਦੇ ਸ਼ਾਨਦਾਰ 

Sorry, this news is not available in your requested language. Please see here.

ਸ੍ਰੀ ਚਮਕੌਰ ਸਾਹਿਬ, 03 ਸਤੰਬਰ :-  
ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ, ਚਮਕੌਰ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਫੁਟਬਾਲ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਅੰਡਰ 14 ਵਰਗ ਵਿੱਚ ਲੜਕਿਆਂ ਦੇ ਫਾਈਨਲ ਮੁਕਾਬਲੇ ਵਿਚ ਸ੍ਰੀ ਚਮਕੌਰ ਸਾਹਿਬ ਟੀਮ ਤੇ ਸੀਨੀਅਰ ਸੈਕੰਡਰੀ ਸਕੂਲ, ਡੱਲਾ ਦੀ ਟੀਮ ਦਰਮਿਆਨ ਮੁਕਾਬਲਾ ਹੋਇਆ, ਜਿਸ ਵਿਚ ਸ੍ਰੀ ਚਮਕੌਰ ਸਾਹਿਬ ਨੇ ਡੱਲਾ ਸਕੂਲ ਨੂੰ 2-0 ਨਾਲ ਹਰਾਇਆ।
ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ, ਖਾਲਸਾ ਸਟੇਡੀਅਮ ਵਿਖੇ ਕੱਬਡੀ ਨੈਸ਼ਨਲ ਸਟਾਇਲ ਅੰਡਰ 14 ਲੜਕੀਆਂ ਵਿੱਚ ਫਾਈਨਲ ਮੁਕਾਬਲੇ ਵਿੱਚ ਜੇ.ਐਨ.ਵੀ. ਸੰਧੂਆਂ ਅਤੇ ਸਰਕਾਰੀ ਹਾਈ ਸਕੂਲ, ਬਜੀਦਪੁਰ ਵਿਚਕਾਰ ਕਰਵਾਏ ਗਏ, ਜਿਸ ਵਿਚ ਜੇ.ਐਨ.ਵੀ. ਸੰਧੂਆਂ ਜੇਤੂ ਰਿਹਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਇਹਨਾਂ ਖੇਡਾਂ ਦੀ ਲੜੀ ਤਹਿਤ ਹੀ ਬਲਾਕ ਪੱਧਰ ਉੱਤੇ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ 07 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਹੋਣੇ ਹਨ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।
ਇਸ ਮੇਲੇ ਤਹਿਤ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ ਲੈ ਕੇ 40 ਸਾਲ ਓਪਨ ਗਰੁੱਪ, 41 ਤੋਂ ਲੈ ਕੇ 50 ਸਾਲ ਤੱਕ ਓਪਨ ਗਰੁੱਪ ਅਤੇ 50 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ।
ਬਲਾਕ ਪੱਧਰੀ ਖੇਡਾਂ ਵਿਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ- ਖੋ ਅਤੇ ਰੱਸਾ ਕਸ਼ੀ ਸ਼ਾਮਲ ਹਨ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਲਾਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ਵਾਲੀਆਂ ਖੇਡਾਂ ਸਮੇਤ ਕਿਕ ਬਾਕਸਿੰਗ, ਤੀਰ ਅੰਦਾਜ਼ੀ, ਸ਼ੂਟਿੰਗ, ਸ਼ਤਰੰਜ, ਰੋਇੰਗ, ਜਿਮਨਾਸਟਿਕਸ, ਫੈਂਸਿੰਗ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।
ਪਹਿਲਾਂ ਇਹਨਾਂ ਖੇਡਾਂ ਵਿਚ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ ਖੇਡਾਂ ਦੇ ਜ਼ਿਲ੍ਹੇ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ।
Spread the love