ਧੌਲਾ ਵਿਖੇ ਮੁਫ਼ਤ ਸਿਲਾਈ ਕੋਰਸ ਸ਼ੁਰੂ

ਸਿਲਾਈ ਕੋਰਸ
ਧੌਲਾ ਵਿਖੇ ਮੁਫ਼ਤ ਸਿਲਾਈ ਕੋਰਸ ਸ਼ੁਰੂ

Sorry, this news is not available in your requested language. Please see here.

ਬਰਨਾਲਾ, 7 ਦਸੰਬਰ 2021

ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਪਿੰਡ ਧੌਲਾ ਵਿਖੇ ਨਾਵਲਕਾਰ ਰਾਮ ਸਰੂਪ ਅਣਖੀ ਸਾਹਿਤ ਸਭਾ ਧੌਲਾ ਦੇ ਸਹਿਯੋਗ ਨਾਲ 3 ਮਹੀਨੇ ਦੇ ਮੁਫ਼ਤ ਸਲਾਈ ਟ੍ਰੇਨਿੰਗ ਕੈਂਪ ਦਾ ਉਦਘਾਟਨ ਕੀਤਾ ਗਿਆ ।

ਹੋਰ ਪੜ੍ਹੋ :-ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ

ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ ਵੱਖੋ-ਵੱਖ ਤਰੀਕੇ ਦੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਨਾਲ ਯੁਵਾ ਪੀੜ੍ਹੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਆਤਮਨਿਰਭਰ ਵੀ ਬਣਾਇਆ ਜਾਂਦਾ ਹੈ। ਜਿਸ ਨਾਲ ਕਿ ਉਨ੍ਹਾਂ ਨੂੰ ਕਿਸੇ ਤੇ ਨਿਰਭਰ ਨਹੀਂ ਹੋਣਾ ਪੈਂਦਾ ਅਤੇ ਆਪਣੀ ਜ਼ਿੰਦਗੀ ਵਿਚ ਸਫ਼ਲ ਹੋਣ ਦਾ ਜ਼ਰੀਆ ਬਣਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਅੱਜ ਦਾ ਸਮਾਂ ਖੁਦ ਰੋਜ਼ਗਾਰ ਉਤਪੰਨ ਕਰ ਕੇ ਦੂਸਰਿਆਂ ਨੂੰ ਵੀ ਰੋਜ਼ਗਾਰ ਦੇਣ ਦਾ ਹੈ । ਇਸ ਟ੍ਰੇਨਿੰਗ ਦੇ ਅੰਤ ਵਿਚ ਸਾਰੇ ਹੀ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਦਿੱਤੇ ਜਾਣਗੇ। ਨਹਿਰੂ ਯੁਵਾ ਕੇਂਦਰ ਵਲੋਂ ਕੀਤੇ ਇਸ ਉਪਰਾਲੇ ਦਾ ਪਿੰਡ ਧੌਲਾ ਵਾਸੀਆਂ ਅਤੇ ਸਮੂਹ ਪੰਚਾਇਤ ਨੇ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਬੇਅੰਤ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਪੰਚਾਇਤ ਮੈਂਬਰ ਹਾਜ਼ਰ ਸਨ।

Spread the love