ਦੇਸ਼ ਕੌਮ ਤੋਂ ਜਾਨਾਂ ਵਾਰਨ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

ਦੇਸ਼ ਕੌਮ ਤੋਂ ਜਾਨਾਂ ਵਾਰਨ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ
ਦੇਸ਼ ਕੌਮ ਤੋਂ ਜਾਨਾਂ ਵਾਰਨ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

Sorry, this news is not available in your requested language. Please see here.

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਸ਼ਰਧਾਂਜ਼ਲੀ ਸਮਾਗਮ ਮੌਕੇ ਰੱਖਿਆ ਦੋ ਮਿੰਟ ਦਾ ਮੌਨ
ਐਸ.ਏ.ਐਸ ਨਗਰ, 30 ਜਨਵਰੀ 2022
ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਤੋਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਮੂਹਿਕ ਤੌਰ ਤੇ ਦੋ ਮਿੰਟ ਦਾ ਮੌਨ ਧਾਰ ਕੇ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।

ਹੋਰ ਪੜ੍ਹੋ :-ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕੀਤਾ

 ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਤਰਸੇਮ ਚੰਦ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਚ ਸਾਹ ਲੈ ਰਹੇ ਹਾਂ। ਉਨ੍ਹਾ ਕਿਹਾ ਕਿ ਜੋ ਰਾਸ਼ਟਰ ਅਤੇ ਕੌਮਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰਖਦੀਆਂ ਹਨ, ਉਨ੍ਹਾਂ ਦਾ ਵਜ਼ੂਦ ਹਮੇਸ਼ਾ ਬਚਿਆ ਰਹਿੰਦਾ ਹੈ। ਇਸ ਮੌਕੇ ਡੀ.ਐਸ.ਪੀ ਹੈਡਕਵਾਟਰ ਸ਼੍ਰੀ ਮਨਵੀਰ ਸਿੰਘ ਬਾਜਵਾ ਅਤੇ ਸ਼੍ਰੀ ਆਰ.ਡੀ ਸ਼ਰਮਾ ਓ.ਐਸ.ਆਈ ਬਰਾਂਚ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Spread the love