ਪੰਜਾਬ ਸਰਕਾਰ ਵਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ

BARINDERMEET PAHARA
ਪੰਜਾਬ ਸਰਕਾਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ : ਵਿਧਾਇਕ ਪਾਹੜਾ

Sorry, this news is not available in your requested language. Please see here.

ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਨੂੰ ਬੋਰਡ ਨਾਲ ਰਜਿਸਟਰਡ ਕਰਨ ਲਈ ਆਖਿਆ

ਗੁਰਦਾਸਪੁਰ, 11 ਨਵੰਬਰ 2021

ਸ. ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਅਤੇ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤਿ੍ਰਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ।

ਹੋਰ ਪੜ੍ਹੋ :-ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਜਿਲ੍ਹੇ ਦੇ 21 ਸੇਵਾ ਕੇਂਦਰਾਂ ’ਚ ਹੋਣਗੀਆਂ  ਉਪਲੱਬਧ- ਡਿਪਟੀ ਕਮਿਸ਼ਨਰ

ਵਿਧਾਇਕ ਨੇ ਪਾਹੜਾ ਨੇ ਅੱਗੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿਚ ਅਦਾ ਕਰ ਦਿੱਤੀ ਜਾਵੇਗੀ।ਸੂਬਾ ਭਰ ਵਿਚ ਲਗਪਗ 3.17 ਲੱਖ ਉਸਾਰੀ ਕਿਰਤੀ ਰਜਿਸਟਰਡ ਹਨ ਅਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡੇ ਜਾਣ ਦੀ ਸੰਭਾਵਨਾ ਹੈ। ਉਨਾਂ ਨੇੇ ਪੇਂਡੂ ਅਤੇ ਸਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਜਾ ਸਕਣ।

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਕੋਵਿਡ ਮਹਾਂਮਾਰੀ ਕਾਰਨ ਇਨ੍ਹਾਂ ਉਸਾਰੀ ਕਿਰਤੀਆਂ ਦੀ ਰੋਜੀ-ਰੋਟੀ ਪ੍ਰਭਾਵਿਤ ਹੋਈ ਹੈ। ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਯੋਗ ਅਤੇ ਕਮਜੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਕੋਲ ਆਪਣਾ ਪਾਲਣ ਪੋਸ਼ਣ ਕਰਨ ਦੇ ਸਾਧਨ ਨਹੀਂ ਹਨ