ਕਿਸਾਨੀ ਸ਼ੰਘਰਸ਼ ਚ ਜਾਨਾਂ ਗਵਾਉਣ ਵਾਲੇ  ਜ਼ਿਲ੍ਹੇ ਦੇ 2 ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਨੌਕਰੀਆਂ

GURPREET SINGH KHAIRA
ਵੈਕਸੀਨ ਰਾਹੀਂ ਹੀ ਕੋਵਿਡ-19 ਦੀ ਭਿਆਨਕ ਮਹਾਂਮਾਰੀ ‘ਤੇ ਲਗਾਈ ਜਾ ਸਕਦੀ ਹੈ ਰੋਕ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ ਚ ਮ੍ਰਿਤਕਾਂ ਦੇ ਬਲੀਦਾਨ ਦਾ ਸਤਿਕਾਰ ਕੀਤਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਕਿਸਾਨ ਪਰਿਵਾਰਾਂ ਦੇ ਨਾਲ ਖੜ੍ਹਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਨਵੰਬਰ 2021

ਖੇਤੀਬਾੜੀ ਸਬੰਧੀਂ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ 2 ਕਿਸਾਨਾਂ ਦੇ ਯੋਗ ਵਾਰਸਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 2 ਹੋਰਨਾਂ ਨੂੰ ਨਿਯੁਕਤੀ ਦੇ ਪੱਤਰ ਜ਼ਲਦੀ ਹੀ ਦੇ ਦਿੱਤੇ ਜਾਣਗੇ,ਉਨ੍ਹਾਂ ਦੇ ਕੇਸ ਅੰਤਮ ਪੜਾਅ ਤੇ ਹਨ।

ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ

ਇਸ ਸਬੰਧੀ  ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ  ਨੇ ਦੱਸਿਆ  ਕਿ ਇਸ ਤੋ ਇਲਾਵਾ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਦੇ ਚਾਰ ਪਰਿਵਾਰਾ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਸੇ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੰਕਟ ਦੀ ਘੜੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਸ੍ਰ: ਖਹਿਰਾ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਕਿਸਾਨ ਸੰਘਰਸ਼ ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਜਿਨ੍ਹਾਂ ਚ ਪਿੰਡ ਬੱਗਾਂ ਕਲਾਂ ਤਹਿਸੀਲ ਅਜਨਾਲਾ ਦੇ ਬਲਬੀਰ ਸਿੰਘਪਿੰਡ ਠੱਠਾ ਤਹਿਸੀਲ ਅਜਨਾਲਾ ਦੇ ਜੋਗਿੰਦਰ ਸਿੰਘ ਸ਼ਾਮਲ ਹਨਦੇ ਵਾਰਸਾਂ ਦੀ ਯੋਗਤਾ ਮੁਤਾਬਕ ਨੋਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਜਦੋਂਕਿ  ਪਿੰਡ ਬੱਗਾਂ ਕਲਾਂ ਤਹਿਸੀਲ ਅਜਨਾਲਾ ਦੇ ਬਲਬੀਰ ਸਿੰਘਪਿੰਡ ਠੱਠਾ ਤਹਿਸੀਲ ਅਜਨਾਲਾ ਦੇ ਜੋਗਿੰਦਰ ਸਿੰਘ,ਪਿੰਡ ਘਰਿੰਡਾ ਦੇ ਜੁਗਰਾਜ ਸਿੰਘਪਿੰਡ ਕੋਟਲੀ ਢੋਲੇਸ਼ਾਹ ਤਹਿਸੀਲ ਮਜੀਠਾ ਸ਼ਾਮਲ ਹਨ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ਦੋਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਜ਼ਲਦੀ ਹੀ ਨੌਕਰੀਆਂ ਤੇ ਮੁਆਵਜਾ ਦੇ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ  ਨੇ ਅੱਗੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਪਰਿਵਾਰਾਂ ਦੇ ਹਰ ਸਮੇਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰੀ ਨੌਕਰੀ ਬੜੀ ਮਿਹਨਤ ਤੇ ਤਰੱਦਦ ਨਾਲ ਮਿਲਦੀ ਹੈ ਪਰੰਤੂ ਇਨ੍ਹਾਂ ਉਮੀਦਵਾਰਾਂ ਦੇ ਪਰਿਵਾਰਾਂ ਦਾ ਕਿਸਾਨੀ ਸੰਘਰਸ਼ ਲਈ ਬਲੀਦਾਨ ਵੀ ਕੋਈ ਘੱਟ ਨਹੀਂ ਹੈਜਿਸ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਕਿਸਾਨਾਂ ਦੇ ਬਲੀਦਾਨ ਦਾ ਸਨਮਾਨ ਕੀਤਾ ਹੈ। ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸ੍ਰ: ਗੁਰਪ੍ਰੀਤ ਸਿੰਘ ਖਹਿਰਾ

Spread the love