ਪੰਜਾਬ ਸਰਕਾਰ ਵੱਲੋਂ ਦਾਖਾ ਵਿਖੇ ਉਸਾਰੀ ਅਧੀਨ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ ‘ਤੇ ਰੱਖਣ ਨੂੰ ਮਿਲੀ ਪ੍ਰਵਾਨਗੀ

SANDEEP SINGH SANDHU
ਪੰਜਾਬ ਸਰਕਾਰ ਵੱਲੋਂ ਦਾਖਾ ਵਿਖੇ ਉਸਾਰੀ ਅਧੀਨ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ 'ਤੇ ਰੱਖਣ ਨੂੰ ਮਿਲੀ ਪ੍ਰਵਾਨਗੀ

Sorry, this news is not available in your requested language. Please see here.

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਲਾਕਾ ਨਿਵਾਸੀਆਂ ਨੇ ਕੀਤਾ ਕੋਟਿਨ-ਕੋਟ ਧੰਨਵਾਦ
ਦਾਖ਼ਾ (ਲੁਧਿਆਣਾ), 10 ਦਸੰਬਰ 2021
ਪੰਜਾਬ ਮੰਤਰੀ ਪ੍ਰੀਸ਼ਦ ਵੱਲੋਂ ਦਾਖਾ ਵਿਖੇ ਉਸਾਰੀ ਅਧੀਨ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਇਲਾਕਾ ਨਿਵਾਸੀਆਂ ਨੇ ਇਸ ਫੈਸਲੇ ਲਈ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤਹਿਦਿਲੋਂ ਧੰਨਵਾਦ ਕੀਤਾ।

ਹੋਰ ਪੜ੍ਹੋ :-‘ਆਪ’ ‘ਚ ਸ਼ਾਮਲ ਹੋਏ ਕਈ ਸਮਾਜਸੇਵੀ ਅਤੇ ਸਿਆਸਤਦਾਨ

ਜ਼ਿਕਰਯੋਗ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਜਵੀਜ਼ ਕੀਤੀ ਗਈ ਸੀ ਕਿ ਦਾਖਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਿਆ ਜਾਵੇ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਕੈਪਟਨ ਸੰਧੂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਜੋਂ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।

Spread the love