ਸਰਕਾਰੀ ਸਮਾਰਟ ਸਕੂਲ ਮੰਡੀ ਅਮੀਨ ਗੰਜ  ਦੇ ਵਿਦਿਆਰਥੀ ਪੜ੍ਹਾਈ ਕਰਕੇ ਪਹੁੰਚੇ ਉੱਚੇ ਮੁਕਾਮਾਂ ਤੇ

ਸਰਕਾਰੀ ਸਮਾਰਟ ਸਕੂਲ ਮੰਡੀ ਅਮੀਨ ਗੰਜ  ਦੇ ਵਿਦਿਆਰਥੀ ਪੜ੍ਹਾਈ ਕਰਕੇ ਪਹੁੰਚੇ ਉੱਚੇ ਮੁਕਾਮਾਂ ਤੇ
ਸਰਕਾਰੀ ਸਮਾਰਟ ਸਕੂਲ ਮੰਡੀ ਅਮੀਨ ਗੰਜ  ਦੇ ਵਿਦਿਆਰਥੀ ਪੜ੍ਹਾਈ ਕਰਕੇ ਪਹੁੰਚੇ ਉੱਚੇ ਮੁਕਾਮਾਂ ਤੇ

Sorry, this news is not available in your requested language. Please see here.

ਸਕੂਲ ਵਿੱਚ ਪੜ੍ਹਾਈ ਕਰਦੇ ਹਨ 697 ਬੱਚੇ

ਫਾਜਿ਼ਲਕਾ 11 ਮਈ 2022

ਫਾਜਿ਼ਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਅਮੀਨ ਗੰਜ ਦਾ  ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜਾਬ ਵਿੱਚ ਸਿੱਖਿਆ ਖੇਤਰ ਦੇ ਰੌਸ਼ਨ ਭਵਿੱਖ ਦਾ ਸਬੂਤ ਹੈ। ਇਸ ਸਕੂਲ ਨੂੰ ਦੇਖਦਿਆਂ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਉੱਚੇ ਮਿਆਰ ਦੀ ਕਹਾਣੀ ਬਿਆਨ ਹੁੰਦੀ ਹੈ। ਇਸ ਸਕੂਲ ਦੇ ਵਿਦਿਆਰਥੀ ਏਥੋਂ ਪੜ੍ਹਾਈ ਕਰਕੇ ਵੱਡੇ-ਵੱਡੇ ਅਹੁਦਿਆਂ ਦੇ ਬਿਰਾਜਮਾਨ ਹਨ।

ਹੋਰ ਪੜ੍ਹੋ :-ਸਰਹੱਦੀ ਪਿੰਡਾਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੇ ਗਏ ਫ੍ਰੀ ਮੈਡੀਕਲ ਕੈਂਪ- ਸਿਵਲ  ਸਰਜਨ

ਫਾਜਿ਼ਲਕਾ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦਾ ਇਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਪਣੀ ਨਿਵੇਕਲੀ ਦਿੱਖ ਨਾਲ ਵਿਦਿਆਰਥੀਆਂ ਨੂੰ ਵਧੀਆ ਮਹੌਲ ਦਿੰਦਾ ਹੈ ਜਿਸ ਨਾਲ ਵਿਦਿਆਰਥੀਆਂ ਦਾ ਪੜ੍ਹਾਈ ਵਿੱਚ ਬਹੁਤ ਮਨ ਲੱਗਦਾ ਹੈ। ਸਕੂਲ ਦੇ ਸਾਰੇ ਵਿਦਿਆਰਥੀ ਆਪਣੀ ਸਕੂਲ ਦੀ ਵਰਦੀ ਵਿੱਚ ਹੀ ਸਕੂਲ ਪਹੁੰਚਦੇ ਹਨ, ਜਿਸ ਨਾਲ ਸਕੂਲ ਵਿੱਚ ਮਾਹੌਲ ਬਹੁਤ ਵਧੀਆ ਜਾਪਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੰਬੋਜ ਨੇ ਦੱਸਿਆ ਕਿ ਸਕੂਲ ਵਿੱਚ ਕੁਲ 697 ਵਿਦਿਆਰਥੀ ਪੜ੍ਹਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਮਿਹਨਤੀ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬਹੁਤ ਹੀ ਵਧੀਆ ਹਵਾਦਾਰ ਕਮਰੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਤੋਂ ਪੜ੍ਹਾਈ ਕਰਕੇ ਬਹੁਤ ਸਾਰੇ ਵਿਦਿਆਰਥੀ ਸਰਕਾਰੀ ਨੌਕਰੀਆਂ ਵਿੱਚ ਉੱਚੇ ਸਥਾਨਾਂ ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ 2 ਵਿਦਿਆਰਥੀ ਐਮ.ਬੀ.ਬੀ.ਐਸ. ਡਾਕਟਰ ਬਣੇ ਹਨ ਅਤੇ 20 ਬੱਚੇ ਅਧਿਆਪਕ ਅਤੇ 150 ਵਿਦਿਆਰਥੀ ਆਰਮੀ ਅਤੇ ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾਂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀ ਕਬੱਡੀ ਅਤੇ ਜੂਡੋ ਖੇਡ ਵਿੱਚ ਰਾਜ ਪੱਧਰ ਤੇ ਜੇਤੂ ਰਹੇ ਹਨ।

ਸਕੂਲ ਦੇ ਵਾਇਸ ਪ੍ਰਿੰਸੀਪਲ ਸ੍ਰੀ ਲਾਭ ਚੰਦ ਨੇ ਦੱਸਿਆ ਕਿ ਸਕੂਲ ਵਿਚ ਬੱਚਿਆਂ ਦੀ ਪੜਾਈ ਲਈ ਸਮਾਰਟ ਕਲਾਸ ਰੂਮ ਹਨ ਜਿੱਥੇ ਬੱਚਿਆਂ ਨੂੰ ਪ੍ਰਾਜੈਕਟਰ ਤੇ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਮਿਹਨਤੀ ਅਧਿਆਪਕਾਂ ਵੱਲੋਂ ਨਵੇਂ ਨਵੇਂ ਤਰੀਕਿਆਂ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮੁਹਈਆ ਕਰਵਾਏ ਵੱਖ-ਵੱਖ ਪ੍ਰਾਜੈਕਟਾਂ ਨਾਲ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਪੜ੍ਹਾਇਆ ਜਾਂਦਾ ਹੈ। ਸਕੁਲ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਅਧੀਨ ਸਾਫ ਸੁੱਥਰਾ ਖਾਣਾ ਖੁਆਇਆ ਜਾਂਦਾ ਹੈ ਅਤੇ ਪੀਣ ਵਾਲੇ ਸਾਫ ਪਾਣੀ ਦਾ ਬਹੁਤ ਵਧੀਆ ਪ੍ਰਬੰਧ ਹੈ।

ਵਿਦਿਆਰਥੀ ਖਾਣਾ ਖਾਣ ਮੌਕੇ ਚੰਗੀ ਤਰ੍ਹਾਂ ਹੱਥ ਧੋਂਦੇ ਹਨ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਖਾਣਾ ਖਾਂਦੇ ਹਨ।  ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੇਰੇ ਪੜ੍ਹਾਈ ਅਤੇ ਸਹੂਲਤਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਬੱਚਿਆਂ ਨੁੰ ਸਕੂਲ ਵਿੱਚ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਬੱਚਿਆਂ ਦੇ ਬੌਧਿਕ ਅਤੇ ਸਰੀਰਕ ਵਿਕਾਸ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਨੂੰ ਯੋਗ ਸਿੱਖਿਆ ਵੀ ਦਿੱਤੀ ਜਾਂਦੀ ਹੈ।
ਸਕੂਲ ਦੇ ਅਧਿਆਪਕ ਸ੍ਰੀ ਰਤਨ ਲਾਲ ਨੇ ਦੱਸਿਆ ਕਿ ਬੱਚਿਆਂ ਦੀ ਕਿਤਾਬਾਂ ਨਾਲ ਸਾਂਝ ਪਾਉਣ ਲਈ ਸਕੂਲ ਵਿਚ ਲਾਇਬ੍ਰੇਰੀ ਬਣਾਈ ਹੋਈ ਹੈ ਜਿੱਥੋਂ ਨੰਨ੍ਹੇ ਵਿਦਿਆਰਥੀ ਆਪਣੀ ਰੂਚੀ ਅਨੁਸਾਰ ਕਿਤਾਬਾਂ ਲੈ ਕੇ ਪੜ੍ਹਦੇ ਹਨ। ਬੱਚਿਆਂ ਨੁੰ ਕੰਪਿਊਟਰ ਦੀ ਸਿੱਖਿਆ ਦੇਣ ਲਈ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਉਨ੍ਹਾਂ ਦੱਸਿਆ ਕਿ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਦਾਖਲਿਆਂ ਦੇ ਵਾਧੇ ਲਈ ਪਿੰਡ ਵਿੱਚ ਜਾ ਕੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਜ਼ਿਆਦਾਤਰ ਬੱਚੇ ਸਰਕਾਰੀ ਸਕੂਲ ਵਿੱਚ ਹੀ ਪੜ੍ਹਾਈ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪੱਧਰ ਤੋਂ ਵੀ ਘੱਟ ਨਹੀਂ ਹਨ ਸਗੋਂ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆਂ ਸਹੂਲਤਾਂ ਤੇ ਪੜ੍ਹਾਈ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ।
Spread the love